Prime Punjab Times

Latest news
ਖਾਲਸਾ ਕਾਲਜ ਵਿਖੇ 'ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026' ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਦਸੂਹਾ 'ਚ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ, ਵੱਖ-ਵੱਖ... ਪਿੰਡ ਬਿਸੋ ਚੱਕ ਵਿਖੇ ਭਾਜਪਾ ਦੀ ਮੀਟਿੰਗ, ਸੁਸ਼ੀਲ ਕੁਮਾਰ ਪਿੰਕੀ ਨੇ 'ਆਪ' ਸਰਕਾਰ ਨੂੰ ਘੇਰਿਆ ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ ਕਰੰਟ ਲੱਗਣ ਅਤੇ ਚਲਦੇ ਟ੍ਰੈਕਟਰ ਤੋਂ ਡਿੱਗਣ ਕਰਕੇ ਦੋ ਵਿਅਕਤੀਆਂ ਦੀ ਮੌ+ਤ ਪੁਲਿਸ ਤੇ ਕਾਰ ਸਵਾਰਾਂ ਵਿਚਾਲੇ ਚਲੀਆਂ ਗੋ+ਲੀ+ਆਂ,ਇੱਕ ਆਮ ਨੌਜਵਾਨ ਦੇ ਲੱਗੀ ਗੋ+ਲੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਜ਼ੋਨਲ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ...
ADVERTISEMENT
You are currently viewing ਖਾਲਸਾ ਕਾਲਜ ਵਿਖੇ ‘ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਖਾਲਸਾ ਕਾਲਜ ਵਿਖੇ ‘ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 28 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਉੱਨਤ ਭਾਰਤ ਅਭਿਆਨ (Unnat Bharat Abhiyan) ਦੇ ਤਹਿਤ ਨਾਬਾਰਡ (NABARD) ਵੱਲੋਂ ਚਲਾਈ ਜਾ ਰਹੀ ‘ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੇਂਡੂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਮੌਕਿਆਂ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ।

ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਸ੍ਰੀ ਰਜਤ ਛਾਬੜਾ, ਡੀ.ਡੀ.ਐੱਮ. ਨਾਬਾਰਡ; ਸ੍ਰੀ ਅਸ਼ੋਕ ਕੁਮਾਰ ਸੂਦ, ਐੱਲ.ਡੀ.ਐੱਮ., ਪੰਜਾਬ ਨੈਸ਼ਨਲ ਬੈਂਕ; ਸ. ਗੁਰਪ੍ਰੀਤ ਸਿੰਘ, ਡਾਇਰੈਕਟਰ, ਆਰ.ਐੱਸ.ਈ.ਟੀ.ਆਈ. ਅਤੇ ਮੈਡਮ ਅਮਿਤਾ ਭੱਲਾ, ਡੀ.ਆਈ.ਸੀ. ਹੁਸ਼ਿਆਰਪੁਰ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਖੇਤਰ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਪੇਂਡੂ ਨੌਜਵਾਨਾਂ ਨੂੰ ਆਤਮ-ਨਿਰਭਰ ਬਣਨ ਲਈ ਉਪਲਬਧ ਮੌਕਿਆਂ ਅਤੇ ਸੰਸਥਾਗਤ ਸਹਿਯੋਗ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਹੁਨਰ ਅਤੇ ਸਮਰੱਥਾ ਦੀ ਪਛਾਣ ਕਰਕੇ ਰੁਜ਼ਗਾਰ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਵੀ ਅੱਗੇ ਆਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਦੇ ਸਮੇਂ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ AI ਟੂਲਜ਼ ਦੀ ਵਰਤੋਂ ਕਰਦੇ ਸਮੇਂ ਆਪਣਾ ਆਧਾਰ ਨੰਬਰ, ਬੈਂਕ ਖਾਤੇ ਦੀ ਜਾਣਕਾਰੀ, ਪਾਸਵਰਡ, ਮੋਬਾਈਲ ਨੰਬਰ, ਨਿੱਜੀ ਤਸਵੀਰਾਂ ਅਤੇ ਹੋਰ ਗੁਪਤ ਦਸਤਾਵੇਜ਼ ਸਾਂਝੇ ਨਹੀਂ ਕਰਨੇ ਚਾਹੀਦੇ। ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਕਰਨ ਅਤੇ ਆਪਣੀ ਨਿੱਜਤਾ ਤੇ ਸਾਈਬਰ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੇ ਪੇਂਡੂ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਆਪਣੇ ਭਵਿੱਖ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |