Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪਿੰਡ ਬਾਹਟੀਵਾਲ ਵਿਖੇ ਜਾਗਰਣ ਕਰਵਾਇਆ 

ਪਿੰਡ ਬਾਹਟੀਵਾਲ ਵਿਖੇ ਜਾਗਰਣ ਕਰਵਾਇਆ 

ਗੜ੍ਹਦੀਵਾਲਾ(ਚੌਧਰੀ) 

ਪਿੰਡ ਬਾਹਟੀਵਾਲ ਵਿਖੇ ਜਾਗਰਣ ਕਰਵਾਇਆ 

4 ਅਕਤੂਬਰ : ਬਾਬਾ ਰਾਮਜੀ ਸੂਫੀ ਲੇਖਕ ਅਤੇ ਗੱਦੀਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ ਬਹਾਟੀਵਾਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਸ਼ਟਮੀ ਦੀ ਪਾਵਨ ਰਾਤ ਮਾਤਾ ਵੈਸ਼ਨੋ ਦੇਵੀ ਜੀ ਦਾ ਜਾਗਰਣ ਕਰਵਾਇਆ ਗਿਆ। ਜਿਸ ਵਿੱਚ ਗਾਇਕ ਨਰਾਇਣ ਚੰਦ ਐਂਡ ਪਾਰਟੀ ਅਤੇ ਨਿਸ਼ੂ ਨਿਕਸ ਵੱਲੋਂ ਸਾਰੀ ਰਾਤ ਮਹਾਂਮਾਈ ਦਾ ਗੁਣਗਾਨ ਕੀਤਾ ਗਿਆ। ਜਾਗਰਣ ਵਿੱਚ ਮਹਾਂਮਾਈ ਵੈਸ਼ਨੋ ਦੇਵੀ, ਮਾਂ ਕਾਲੀ ਅਤੇ ਭੈਰੋਂ ਬਾਬਾ, ਬਜਰੰਗ ਬਲੀ, ਮਾਤਾ ਲਕਸ਼ਮੀ ਦੀਆਂ ਸੁੰਦਰ ਝਾਕੀਆਂ ਸਜਾਈਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ. ਅਰਵਿੰਦਰ ਸਿੰਘ ਰਸੂਲਪੁਰ ਸ਼ਾਮਿਲ ਹੋਏ ਜਦਕਿ ਬਾਬਾ ਬਾਲੀ ਜੀ ਸ਼ਾਮ ਚੌਰਾਸੀ ਅਤੇ ਬਾਬਾ ਸਾਬੀ ਜੀ ਸਰਕਾਰ ਵਿਸ਼ੇਸ ਮਹਿਮਾਨ ਵਜੋਂ ਸ਼ਾਮਿਲ ਹੋਏ। ਬਾਬਾ ਰਾਮਜੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਿਰਪਾਓ ਅਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਸੰਗਤਾਂ ਨੂੰ ਜਾਗਰਣ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਗੁਣਗਾਨ ਕਰਦੇ ਰਹਿਣਾ ਚਾਹੀਦਾ ਹੈ ਧਾਰਮਿਕ ਪ੍ਰੋਗਰਾਮ ਸਾਡੇ ਜੀਵਨ ਨੂੰ ਸੇਧ ਦਿੰਦੇ ਹਨ, ਸਾਨੂੰ ਸੱਚੇ ਮਨ ਨਾਲ ਸਿਮਰਨ ਕਰਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਜੈ ਪਾਲ ਸ਼ਰਮਾਂ, ਨੰਬਰਦਾਰ ਦਲਜੀਤ ਕੁਮਾਰ, ਸੰਮਤੀ ਮੈਂਬਰ ਸਰਵਨ ਸਿੰਘ, ਸਰਪੰਚ ਬਲਵਿੰਦਰ ਸਿੰਘ, ਵਿਵੇਕ ਗੁਪਤਾ, ਚੌਂਕੀਦਾਰ ਹਜ਼ਾਰਾ ਰਾਮ, ਗੀਤਕਾਰ ਝਾਂਸਾਂਵਾਲਾ, ਕੁਲਵੀਰ ਸਿੰਘ, ਡਾ. ਦੀਪਕ, ਡਾ. ਹਰਵਿੰਦਰ, ਰਮਨ ਕੁਮਾਰ, ਪੰਚ ਰਜਿੰਦਰ ਕੁਮਾਰ, ਪੰਚ ਆਸ਼ਾ ਰਾਣੀ, ਦੇਸ ਰਾਜ, ਵਿਜੈ ਕੁਮਾਰ, ਮੋਤੀ ਲਾਲ, ਮਹਿੰਦਰ ਪਾਲ, ਬਲਦੇਵ ਸਿੰਘ, ਓਮਪਾਲ, ਬਲਦੇਵ ਸਿੰਘ, ਤਰਸੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੰਗਤਾਂ ਲਈ ਵਿਸ਼ਾਲ ਲੰਗਰ ਵੀ ਲਗਾਏ ਗਏ।