Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਅਪਰਾਧ,ਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਮਹੱਤਵਪੂਰਨ  ਭੂਮਿਕਾ…..

ਅਪਰਾਧ,ਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਮਹੱਤਵਪੂਰਨ  ਭੂਮਿਕਾ…..

ਹੁਸ਼ਿਆਰਪੁਰ(ਬਿਊਰੋ) 

ਅਪਰਾਧ,ਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਮਹੱਤਵਪੂਰਨ  ਭੂਮਿਕਾ ਨਿਭਾਅ ਰਹੀ ਹੈ ਪੰਜਾਬ ਪੁਲਿਸ : ਸ਼ਸੀ  ਪ੍ਰਭਾ  ਦਿਵੇਦੀ

ਜਹਾਨਖੇਲਾਂ ਵਿਖੇ 263 ਜਵਾਨਾਂ ਦੀ ਹੋਈ ਪਾਸਿੰਗ ਆਊਟ ਪਰੇਡ

30 ਅਗਸਤ : ਬੇਸਿਕ ਰਿਕਰੂਟਸ ਕੋਰਸ ਬੈਚ ਨੰਬ 264 (ਜਿ਼ਲ੍ਹਾ ਕੇਡਰ) ਦੀ ਪਾਸਿੰਗ ਆਊਟ ਪਰੇਡ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਚਮਨ ਸਟੇਡੀਅਮ ਵਿਖੇ ਕਰਵਾਈ ਗਈ ਜਿਸ ਵਿੱਚ ਕੁੱ 263  ਰਿਕਰੂਟਸ ਸਿਖਿਆਰਥੀਜਿਸ ਵਿੱ 231 ਰਿਕਰੂਟਸ ਸਿਪਾਹੀ ਅਤੇ 32 ਮਹਿਲਾ ਰਿਕਰੂਟਸ ਸਿਪਾਹੀ ਸ਼ਾਮਿਲ ਸਨ, ਨੂੰ ਪਾਸ ਆਊਟ ਕੀਤਾ ਗਿਆ ਹੈ।ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀਆਈ.ਪੀ.ਐਸ.ਵਧੀਕ ਡਾਇਰੈਕਟਰ ਜਨਰਲ ਪੁਲਿਸਐਚ.ਆਰ.ਡੀ.ਪੰਜਾਬ,ਚੰਡੀਗੜ੍ਹ ਨੇ ਬਤੌਰ ਮੁੱਖ ਮਹਿਮਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

          ਮੁੱਖ ਮਹਿਮਾਨ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਪਾਸ ਆਊਟ ਹੋ ਕੇ ਜਾ ਰਹੇ ਸਿਖਿਆਰਥੀਆਂ ਨੂੰ ਲੋਕ ਸੇਵਾ ਦੇ ਸੰਕਲਪ ਹਿੱਤ ਸੁਚੇਤ ਕਰਾਇਆ ਅਤੇ ਆਖਿਆ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਪੁਲਿਸ ਸਮਾਜ ਵਿਚੋਂ ਅਪਰਾਧਹਿੰਸਾ ਅਤੇ ਨਸ਼ੇ ਦੇ ਖਾਤਮੇ ਲਈ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਂਸਟੇਬਲਰੀ ਪੁਲਿਸ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੁਲਿਸ ਕਰਮੀ ਵਾਸਤੇ ਦੇਸ਼ ਅਤੇ ਸਮਾਜ ਆਪਣੇ ਨਿੱਜ ਅਤੇ ਪਰਿਵਾਰ ਤੋਂ ਪਹਿਲਾਂ ਆਉਂਦੇ ਹਨ। ਉਨ੍ਹਾਂ ਪਾਸ ਆਊਟ ਹੋ ਰਹੇ ਸਮੂਹ ਸਿਖਿਆਰਥੀਆਂ ਨੂੰ ਹਰ ਤਰ੍ਹਾਂ ਦੀ ਚੁਣੌਤੀ ਅਤੇ ਆਮ ਜੁਰਮ ਆਦਿ ਦਾ ਸਾਹਮਣਾ ਕਰਨ ਲਈ ਪ੍ਰੇਰਣਾ ਦਿੱਤੀ। ਮੁੱਖ ਮਹਿਮਾਨ ਨੇ ਦੱਸਿਆ ਕਿ ਜੇਕਰ ਜਾਂਬਾਜ਼ ਅਤੇ ਸੁਲਝੇ ਹੋਏ ਪੁਲਿਸ ਕਰਮੀ ਨਾ ਹੋਣ ਤਾਂ ਸਮਾਜ ਵਿੱਚ ਮਾੜੇ ਅਨਸਰ ਅਪਰਾਧ ਅਤੇ ਹਿੰਸਾ ਫ਼ੈਲਾਅ ਕੇ ਵੱਡੇ ਪੱਧਰ ਤੇ ਨੁਕਸਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੇ ਅੱਤਵਾਦ ਦੇ ਮਾੜੇ ਸਮੇਂ ਦੌਰਾਨ ਜਿਸ ਤਰ੍ਹਾਂ ਦਲੇਰੀ ਨਾਲ ਡਿਊਟੀ ਨਿਭਾਈ ਹੈ ਉਸੇ ਤਰ੍ਹਾਂ ਹੁਣ ਕੋਵਿਡ19 ਮਹਾਂਮਾਰੀ ਦੌਰਾਨ ਵੀ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬਹੁਤ ਦਲੇਰੀ ਨਾਲ ਡਿਊਟੀ ਨਿਭਾਈ ਹੈਜੋ ਉਨ੍ਹਾਂ ਨੂੰ ਦਿੱਤੀ ਟ੍ਰੇਨਿੰਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਵਿੱਚ ਗੈਂਗਸਟਰਾਂਲੁਟੇਰਿਆਂ ਅਤੇ ਨਸ਼ਾ ਤਸਕਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈਜਿਸ ਦਾ ਪੰਜਾਬ ਪੁਲਿਸ ਵੱਲੋਂ ਸਖ਼ਤੀ ਨਾਲ ਮੁਕਾਬਲਾ ਕਰਦੇ ਹੋਏ ਇਸ ਤੇ ਕਾਬੂ ਪਾਇਆ ਜਾ ਰਿਹਾ ਹੈ ਅਤੇ ਜਲਦ ਹੀ ਇਸ ਨੂੰ ਵੀ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ।

ਮੁੱਖ ਮਹਿਮਾਨ ਨੇ ਟਰੇਨੀਜ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੀ.ਆਰ.ਟੀ.ਸੀ.ਜਹਾਨਖੇਲਾਂ ਤੋਂ ਮਿਆਰੀ ਟ੍ਰੇਨਿੰਗ ਪ੍ਰਾਪਤ ਕਰਕੇ ਇਹ ਟਰੇਨੀਜ਼ ਫ਼ੀਲਡ ਵਿੱਚ ਪੂਰੀ ਮਿਹਨਤ ਨਾਲ ਡਿਊਟੀ ਕਰਨਗੇ। ਮੁੱਖ ਮਹਿਮਾਨ ਵੱਲੋਂ ਪਰੇਡ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਕੇਂਦਰ ਦੇ ਕਮਾਂਡੈਂਟਅਧਿਕਾਰੀਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੇ ਕਾਰਗੁਗ਼ਾਰੀ ਰਿਪੋਰਟ ਵਿੱਚ ਪੀ.ਆਰ.ਟੀ .ਸੀ.ਜਹਾਨਖੇਲਾਂ ਦੇ ਕਮਾਂਡੈਂਟ ਸ਼੍ਰੀ ਹਰਪ੍ਰੀਤ ਸਿੰਘ ਮੰਡੇਰਪੀ.ਪੀ.ਐਸ. ਨੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦਿੱਤੀ ਪੇਸ਼ੇਵਰਾਨਾ ਸਿਖਲਾਈ ਜਿਵੇਂ ਕਿ ਸੰਕਟਮਈ ਹਾਲਤਾਂ ਵਿੱਚ ਪੁਲਿਸ ਕਰਮਚਾਰੀਆਂ ਦੀ ਭੂਮਿਕਾਅਮਨ ਸ਼ਾਤੀ ਕਾਇਮ ਰੱਖਣਾਅਪਰਾਧ ਤੇ ਕਾਬੂ ਪਾਉਣ ਸੰਵੇਦਨਸ਼ੀਲ ਡਿਊਟੀਆਂਕੰਪਿਊਟਰ,ਸੀ ਸੀ ਟੀ  ਵੀ ਬਾਇਓਮੀਟਰਿਕਸਅਕਸੈਸ ਕੰਟਰੋਲ ਆਦਿ ਦੀ ਭੂਮਿਕਾ ਅਤੇ ਡਿਜ਼ਾਸਟਰ ਮੈਨੇਜਮੈਂਟ,ਐਂਟੀਸਾਬੋਤਾਜ ਚੈਕਿੰਗ,ਫਸਟ  ਏਡ ਤੋਂ ਇਲਾਵਾ ਇਲੈਕਟ੍ਰੋਨਿਕ ਉਪਕਰਣਾਂ ਦਾ ਇਸਤੇਮਾਲ ਆਦਿ ਦੇ ਹੁਨਰਾਂ ਦਾ ਵੇਰਵਾ ਦਿੱਤਾ। ਮੌਜੂਦਾ ਹਲਾਤ ਨੂੰ ਮੁੱਖ ਰੱਖਦੇ ਹੋਏ ਗੈਂਗਸਟਰਾਂ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਡਰੱਗ ਸਮੱਗਲਿੰਗ ਨੂੰ ਰੋਕਣ ਲਈ ਪੁਲਿਸ ਸਾਹਮਣੇ ਜੋ ਬਹੁਤ ਵੱਡੀ ਚੁਣੌਤੀ ਹੈ ਦਾ ਬਹਾਦਰੀ ਨਾਲ ਟਾਕਰਾ ਕਰਨ ਸਬੰਧੀ ਵੀ ਸਿਖ਼ਲਾਈ ਦਿੱਤੀ ਗਈ ਹੈ। ਸੁਰੱਖਿਆ ਨਾਲ ਜੁੜੀਆਂ ਹੋਈਆਂ ਮਹੱਤਵਪੂਰਨ ਵਿਹਾਰਿਕ ਕਾਰਜ ਪ੍ਰਣਾਲੀਆਂ ਅਤੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਉਪਯੋਗ ਕਰਨਾ ਵੀ ਇਨ੍ਹਾਂ  ਟਰੇਨੀਜ਼ ਨੂੰ ਸਿਖਾਇਆ ਗਿਆ ਹੈ।

ਸਿਖਿਆਰਥੀਆਂ ਵੱਲੋਂ ਇਸ ਮੌਕੇ ਵੱਖਵੱਖ ਪੇਸ਼ੇਵਾਰਾਨਾ ਅਤੇ ਸੱਭਿਆਚਾਰਕ ਗਤੀਵਿਧੀਆਂਸਮੂਹਿਕ ਸਰੀਰਿਕ ਕਸਰਤਾਂਬਿਨਾਂ ਹਥਿਆਰਾਂ ਦੇ ਲੜਾਈਮਲ਼ਖਮਮਲਵਈ ਗਿੱਧਾਭੰਗੜਾ ਆਦਿ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਕੇਂਦਰ ਦੇ ਅਧਿਕਾਰੀਆਂਕਰਮਚਾਰੀਆਂ ਅਤੇ ਪੁਰਸਕਾਰ ਜੇਤੂਆਂ ਨੂੰ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤਾ।

ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਨਵੇਂ ਬਣੇ ਕੁਆਰਟਰ ਗਾਰਦ ਰੂਮਗੇਟ ਨੰ: 02 ਕੋਲ ਗਾਰਦ ਰੂਮ ਅਤੇ ਸੰਤਰੀ ਪੋਸਟਮੇਨ ਗੇਟ ਨਜ਼ਦੀਕ ਸਕਿਉਰਟੀ ਸਰਵੀਲੈਂਸ ਰੂਮ ਦਾ ਉਦਘਾਟਨ ਕੀਤਾ ਗਿਆ ਅਤੇ ਕੈਂਪਸ ਅੰਦਰ ਪਾਰਕ ਵਿੱਚ ਤ੍ਰਿਵੇਣੀ ਵੀ ਲਗਾਈ ਗਈ।

ਇਸ ਮੌਕੇ ਸ਼੍ਰੀ ਸਰਤਾਜ ਸਿੰਘ ਚਾਹਲਆਈ. ਪੀ.ਐਸ.ਸੀਨੀਅਰ ਪੁਲਿਸ ਕਪਤਾਨਹੁਸਿ਼ਆਰਪੁਰਪਦਮਸ਼੍ਰੀਸ਼੍ਰੀ ਪ੍ਰੇਮ ਚੰਦ (ਅੰਤਰਰਾਸ਼ਟਰੀ ਬਾਡੀ ਬਿਲਡਰ),ਮਾਧੁਰੀ ਏ ਸਿੰਘ (ਅੰਤਰਰਾਸ਼ਟਰੀ ਐਥਲੀਟ) ਅਰਜਨਾ ਐਵਾਰਡੀਸ਼੍ਰੀ ਸੋਹਣ ਸਿੰਘਸੁਪਰਡੈਂਟ (ਟ੍ਰੇਨਿੰਗ ਬ੍ਰਾਂਚ),ਚੰਡੀਗੜ੍ਹਐਸ. ਆਈ.ਅਮਰੀਕ ਸਿੰਘ ਰੀਡਰ ਅਤੇ ਕੇਂਦਰ ਦੇ ਸ੍ਰੀ ਗੁਰਜੀਤ ਪਾਲ ਸਿੰਘਡੀ.ਐਸ.ਪੀ.,ਸ਼੍ਰੀ ਹਰਜੀਤ ਸਿੰਘਡੀ.ਐਸ. ਪੀ.,ਸ਼੍ਰੀ ਕੁਲਦੀਪ ਸਿੰਘਡੀ.ਐਸ.ਪੀ.ਸ਼੍ਰੀ ਮਲਕੀਅਤ ਸਿੰਘਡੀ.ਐਸ.ਪੀ.ਡਾ. ਸੌਰਭਸ਼੍ਰੀ ਅਮਿਤ ਧਵਨਏ. ਡੀ.ਏ.ਆਦਿ ਵੀ ਹਾਜ਼ਰ ਸਨ।                        

error: copy content is like crime its probhihated