Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਸੂਹਾ ਵਿਖੇ ਗੈਸ ਸਿਲੰਡਰ ਦੀ ਗੈਸ ਲੀਕ ਹੋਣ ਤੇ ਅੱਗ ਲੱਗਣ ਨਾਲ ਇੱਕ ਔਰਤ ਦੀ ਮੌਤ ਅਤੇ ਇੱਕ ਗੰਭੀਰ ਜਖਮੀ 

ਦਸੂਹਾ ਵਿਖੇ ਗੈਸ ਸਿਲੰਡਰ ਦੀ ਗੈਸ ਲੀਕ ਹੋਣ ਤੇ ਅੱਗ ਲੱਗਣ ਨਾਲ ਇੱਕ ਔਰਤ ਦੀ ਮੌਤ ਅਤੇ ਇੱਕ ਗੰਭੀਰ ਜਖਮੀ 

ਦਸੂਹਾ ਵਿਖੇ ਗੈਸ ਸਿਲੰਡਰ ਨੂੰ ਅੱਗ ਲੱਗਣ ਨਾਲ ਇੱਕ ਔਰਤ ਦੀ ਮੌਤ ਅਤੇ ਇੱਕ ਗੰਭੀਰ ਜਖਮੀ 

ਦਸੂਹਾ 2 ਅਗਸਤ( ਚੌਧਰੀ) : ਦਸੂਹਾ ਦੇ ਬਲੱਗਣ ਰੋੜ ਪਰ ਹਕੀਮ ਚੰਡੀਦਾਸ ਦੀ ਰਿਹਾਇਸ਼ ਦੇ ਨਜਦੀਕ ਇੱਕ ਘਰ ਵਿੱਚ ਗੈਸ ਸਿਲੰਡਰ ਦੀ ਗੈਸ ਲੀਕ ਹੋਣ ਤੇ ਅੱਗ ਲੱਗਣ ਨਾਲ ਦੋ ਔਰਤਾਂ ਅੱਗ ਦੀ ਲਪੇਟ ਚ ਆਉਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 45 ਸਾਲਾਂ ਸ਼ਕੁੰਤਲਾ ਦੇਵੀ ਤੇ ਪ੍ਰਵੀਨ ਕੁਮਾਰੀ ਜੋ ਕਿ ਘਰ ਚ ਅਪਣੀ ਰਸੋਈ ਵਿੱਚ ਸਬਜੀ /ਖਾਣਾ ਬਣਾਉਣ ਲੱਗੀ ਸੀ ਅਤੇ ਗੈਸ ਸਿਲੰਡਰ ਚਾਲੂ ਕਰਦੇ ਸਮੇਂ ਗੈਸ ਸਿਲੰਡਰ ਨੇ ਅੱਗ ਫੜ ਲਈ। ਜਿਸ ਨਾਲ ਰਿਸ਼ਤੇਦਾਰੀ ਵਿੱਚ ਦੋਵੇਂ ਭੈਣਾਂ ਸਿਲੰਡਰ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆ ਗਈਆਂ ਅਤੇ ਬੁਰੀ ਤਰਾਂ ਝੁਲਸ ਗਈ। ਜਿਨ੍ਹਾਂ ਨੂੰ ਤੁਰੰਤ ਸਿਵਿਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸ਼ਕੁੰਤਲਾ ਦੇਵੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਪ੍ਰਵੀਨ ਕੁਮਾਰੀ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਅੱਗੇ ਰੈਫਰ ਕਰ ਦਿੱਤਾ ਗਿਆ।