Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਟਰੱਕ ਹੋਠਾਂ ਆਉਣ ਨਾਲ ਔਰਤ ਦੀ ਹੋਈ ਮੌਤ,ਟਰੱਕ ਚਾਲਕ ਮੌਕੇ ਤੋਂ ਫਰਾਰ,ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ

ਟਰੱਕ ਹੋਠਾਂ ਆਉਣ ਨਾਲ ਔਰਤ ਦੀ ਹੋਈ ਮੌਤ,ਟਰੱਕ ਚਾਲਕ ਮੌਕੇ ਤੋਂ ਫਰਾਰ,ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

7 ਜਨਵਰੀ : ਅੱਜ ਦੁਪਿਹਰ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਇੱਕ ਔਰਤ ਦੀ ਟਰੱਕ ਹੋਠਾਂ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਚੌਲਾਂ ਨਾਲ ਲੱਦਿਆ ਇੱਕ ਟਰੱਕ ਨੰਬਰ ਪੀ ਬੀ 07 ਏ 2939 ਜੋ ਕਿ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਰਾਹਗੀਰਾਂ ਨੇ ਦੱਸਿਆ ਕਿ ਜੋ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਪਹੁੰਚਿਆ ਤਾਂ ਸਕੂਟਰੀ ਦੇ ਪਿੱਛੇ ਬੈਠੀ ਇੱਕ ਔਰਤ ਦੇ ਅਚਾਨਕ ਹੇਠਾਂ ਡਿੱਗਣ ਨਾਲ ਜੋ ਟਰੱਕ ਦੇ ਪਿੱਛਲੇ ਟੈਰਾਂ ਥੱਲੇ ਆਉਣ ਨਾਲ ਗੰਭੀਰ ਜਖਮੀ ਹੋ ਗਈ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।ਮ੍ਰਿਤਕਾ ਦੀ ਪਹਿਚਾਣ ਆਂਗਣਵਾੜੀ ਸੁਪਰਵਾਇਜਰ ਹਰਮਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਅਟਵਾਲ ਹਾਲ ਨਿਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ। ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚਕੇ ਟਰੱਕ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।