ਮਾਹਿਲਪੁਰ (PPT NEWS)
20 ਮਈ : 8 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਨੌਨਾ ਪੁੱਤਰ ਮਹਿੰਦਰ ਸਿੰਘ ਵਾਸੀ ਮੈਘਰੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਕੱਲ੍ਹ ਮਿਤੀ 19-05-2023 ਨੂੰ ASI ਸਤਨਾਮ ਸਿੰਘ ਚੌਕੀ ਇੰਚਾਰਜ ਕੋਟਫਤੂਹੀ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਝੱਜਾਂ ਰੋਡ ਤੋਂ ਮੁਸੱਮੀ ਲਵਪ੍ਰੀਤ ਸਿੰਘ ਉਰਫ ਨੌਨਾ ਪੁੱਤਰ ਮਹਿੰਦਰ ਸਿੰਘ ਵਾਸੀ ਮੈਘਰੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿੱਚੋ ਹੈਰੋਇਨ ਵਜਨੀ 8 ਗ੍ਰਾਮ ਬ੍ਰਾਮਦ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 102 ਮਿਤੀ 19-05-2023 ਅ/ਧ 21-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।ਜਿਸਤੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।








