Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 16 ਜੂਨ (ਚੌਧਰੀ)

: ਐਸ.ਐਸ.ਪੀ ਸੰਦੀਪ ਕੁਮਾਰ ਮਲਿੱਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗੀਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਬੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਗੜਦੀਵਾਲਾ ਤੋਂ ਕੰਢਾਲੀਆਂ ਰੋਡ ਬਿਜਲੀ ਘਰ ਤੋਂ ਥੌੜਾ ਅੱਗੇ ਪੁੱਜੀ ਤਾਂ ਸੱਜੇ ਪਾਸੇ ਦੁਕਾਨਾਂ ਪਿੱਛੇ ਇੱਕ ਨੌਜਵਾਨ ਸਿਰ ਤੇ ਪੱਟਕਾ ਬੰਨਿਆ ਹੋਇਆ ਝਾੜੀਆਂ ਲਾਗੇ ਬੈਠਾ ਦਿਖਾਈ ਦਿੱਤਾ। ਜਿਸਨੇ ਆਪਣੇ ਸੱਜੇ ਹੱਥ ਵਿੱਚ ਇੱਕ ਵਜਨਦਾਰ ਮੋਮੀ ਲਿਫਾਫਾ ਰੰਗ ਚਿੱਟਾ ਫੜ੍ਹਿਆ ਹੋਇਆ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕਾ ਤੋ ਖਿਸਕਣ ਲੱਗਾ ।ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰੂਪ ਲਾਲ ਪੁੱਤਰ ਜਗਤ ਰਾਮ ਵਾਸੀ ਸਰਾਈਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ।ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 59 ਮਿਤੀ 15.06.2025 ਅ: ਧ 21-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ । ਗਿਫਤਾਰ ਕੀਤੇ ਗਏ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।