Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ….

105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ….

ਦਸੂਹਾ (ਚੌਧਰੀ) 

105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ 

16 ਸਤੰਬਰ : 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਸ ਨੇ ਕੀਤਾ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ ਦੀਪ ਪੁੱਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਵਹੀਕਲ ਟੀ ਪੁਆਇੰਟ ਦਸੂਹਾ ਤੋਂ ਘੋਗਰਾ ਸਾਇਡ ਨੂੰ ਜਾ ਰਹੇ ਸੀ ਤਾਂ ਜਦੋ ਪੁਲਿਸ ਪਾਰਟੀ ਸਿਨੇਮਾ ਚੌਂਕ ਦਸੂਹਾ ਤੋ ਥੋੜਾ ਪਿੱਛੇ ਸੀ ਤਾਂ ਇੱਕ ਮੋਨਾ ਨੌਜਵਾਨ ਚੀਮਾ ਪੈਟਰੋਲ ਪੰਪ ਦਸੂਹਾ ਨੂੰ ਜਾਂਦੀ ਸੜਕ ਦੇ ਮੋੜ ਤੇ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ ਕਦਮੀ ਚੀਮਾ ਪੈਟਰੋਲ ਪੰਪ ਸਾਇਡ ਵੱਲ ਨੂੰ ਤੁਰ ਪਿਆ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਹਰਦੀਪ ਸਿੰਘ ਉਰਫ ਦੀਪ ਪੁੱਤਰ ਸਤਨਾਮ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਦੇ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ ਵਿੱਚੋ ਇੱਕ ਵਜਨਦਾਰ ਮੋਮੀ ਲਿਫਾਫਾ ਬ੍ਰਾਮਦ ਹੋਇਆ। ਲਿਫਾਫੇ ਨੂੰ ਖੋਲ ਕੇ ਚੈੱਕ ਕਰਨ ਤੇ ਉਸ ਵਿੱਚੋ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਦਾ ਵਜਨ ਕਰਨ ਮੋਮੀ ਲਿਫਾਫੇ ਸਮੇਤ 105 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਹੈ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।