Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ

53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

29 ਸਤੰਬਰ : 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ  ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਵਤਾਰ ਮੁਹੰਮਦ ਪੁੱਤਰ ਰਸੀਦ ਮੁਹੰਦਮ ਵਾਸੀ ਗੋਂਦਪੁਰ ਥਾਣਾ ਗੜਦੀਵਾਲਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਰਾਣਾ ਮੌਜੂਦ ਸੀ ਤਾਂ ਪਿੰਡ ਰਾਣਾ ਸਾਇਡ ਤੋਂ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਏ.ਐਸ.ਆਈ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸ ਨੇ ਆਪਣਾ ਨਾਲ ਅਵਤਾਰ ਮੁਹੰਮਦ ਪੁੱਤਰ ਰਸੀਦ ਮੁਹੰਦਮ ਵਾਸੀ ਗੋਦਪੁਰ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ ।ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 53 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।