Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਧਾ ਪੂਰਾ ਕਰੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਸਤਨਾਮ ਜਲਾਲਪੁਰ

ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਧਾ ਪੂਰਾ ਕਰੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਸਤਨਾਮ ਜਲਾਲਪੁਰ

ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਧਾ ਪੂਰਾ ਕਰੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਸਤਨਾਮ ਜਲਾਲਪੁਰ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਹ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ ਅਤੇ ਆਪ ਦੀ ਸਰਕਾਰ ਜੋ ਵੀ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਸਪੋਕਸਪਰਸਨ ਸਤਨਾਮ ਜਲਾਲਪੁਰ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਪ੍ਰਗਟਾਵਾ ਕੀਤਾ । ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ‘ਤੇ ਪੰਜਾਬ ਸਰਕਾਰ ਨੇ 26454 ਸਰਕਾਰੀ ਨੌਕਰੀਆਂ ਨੂੰ ਕੈਬਨਿਟ ਦੀ ਮਨਜੂਰੀ ਦੇ ਦਿੱਤੀ ਹੈ ਜਿਸ ਵਿਚ ਕੋਈ ਸਿਫਾਰਿਸ਼ ਨਹੀਂ ਚੱਲੇਗੀ ਤੇ ਇਹ ਭਰਤੀ ਪਾਰਦਰਸ਼ਿਤਾ ਨਾਲ ਹੋਵੇਗੀ। ਸਰਕਾਰ ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦਾ ਇੰਤਜਾਮ ਕਰੇਗੀ।
ਸਤਨਾਮ ਜਲਾਲਪੁਰ ਜੀ ਨੇ ਦੱਸਿਆ ਕਿ ਕਿਸ ਤਰਾਂ ਪੰਚਾਇਤ ਮੰਤਰੀ ਵੱਲੋ ਲੋਕਾਂ ਵੱਲੋ ਕੀਤੇ ਹਜਾਰਾਂ ਏਕੜਾਂ ਸਰਕਾਰੀ ਜਮੀਨਾਂ ਤੇ ਕਬਜੇ ਛੁਡਵਾਏ ਗਏ। ਅਤੇ ਪੰਜਾਬ ਚ ਭਿ੍ਸ਼ਟਾਚਾਰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਲੋਕਾ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਅਤੇ ਨਸੇ ਦਾ ਲੱਕ ਤੋੜਨ ਲਈ ਜਿਲਿਆਂ ਚ ਵੱਖ ਵੱਖ ਟੀਮਾ ਤਾਇਨਾਤ ਕੀਤੀਆ ਗਈਆ ਹਨ। ਸਤਨਾਮ ਜਲਾਲਪੁਰ ਜੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਵਲੋ ਜਿਹੜਾ ਵੀ ਫੈਸਲਾ ਲਿਆ ਜਾਵੇਗਾ ਉਹ ਆਮ ਲੋਕਾਂ ਦੇ ਹਿਤ ਵਿਚ ਹੋਵੇਗਾ। ਕਿਉਕਿ ਪੰਜਾਬ ਦੇ ਲੋਕ ਆਮ ਆਦਮੀ ਦੇ 2 ਮਹੀਨੇ ਦੀ ਕਾਰਜਕਾਰੀ ਤੋ ਖੁਸ਼ ਹਨ।ਸਰਕਾਰ ਨੇ ਕਈ ਸ਼ਲਾਘਾਯੋਗ ਫੈਸਲੇ ਲਏ ਹਨ ਜਿਵੇਂ ਐਮ ਐਲ ਏ ਚਾਹੇ ਜਿੰਨੀ ਵਾਰ ਮਰਜੀ ਬਣੇ ਪਰ ਪੈਨਸ਼ਨ ਇਕ ਹੀ ਮਿਲੇਗੀ। ਫਾਲਤੂ ਸਕਿਉਰਿਟੀ ਅਤੇ ਸਰਕਾਰੀ ਗੱਡੀਆਂ ਵਾਪਸ ਲੈਣਾ।ਝੋਨੇ ਦੀ ਸਿਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਤ ਕਰਨਾ,ਮੂਗੀ ਦੀ ਐਮ ਐਸ ਪੀ ਦੀ ਖੁਦ ਗਰੰਟੀ ਦੇਕੇ ਉਸਦੀ ਬਿਜਾਈ ਦੇ ਅੰਤਰਗਤ ਦੁੱਗਣਾ ਖੇਤਰਫਲ ਕਰਨਾ ਆਦਿ ਪੰਜਾਬ ਲਈ ਬਹੁਤ ਹੀ ਫਾਇਦੇਮੰਦ ਫੈਸਲੇ ਹਨ।

error: copy content is like crime its probhihated