Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਆਮ ਆਦਮੀ ਪਾਰਟੀ ਵੱਲੋਂ ਪਿੰਡ ਜਾਫਰਪੁਰ ਦੇ ਸਾਰੇ ਵੋਟਰਾਂ ਦਾ ਕੀਤਾ ਧੰਨਵਾਦ*

*ਆਮ ਆਦਮੀ ਪਾਰਟੀ ਵੱਲੋਂ ਪਿੰਡ ਜਾਫਰਪੁਰ ਦੇ ਸਾਰੇ ਵੋਟਰਾਂ ਦਾ ਕੀਤਾ ਧੰਨਵਾਦ*

*ਆਮ ਆਦਮੀ ਪਾਰਟੀ ਵੱਲੋਂ ਪਿੰਡ ਜਾਫਰਪੁਰ ਦੇ ਸਾਰੇ ਵੋਟਰਾਂ ਦਾ ਕੀਤਾ ਧੰਨਵਾਦ*

ਨਵਾਂਸ਼ਹਿਰ 2 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਹਲਕਾ ਨਵਾਂਸ਼ਹਿਰ ਦੀ ਸਮੁੱਚੀ ਆਪ ਲੀਡਰਸ਼ਿਪ ਵੱਲੋਂ ਪੰਜਾਬ ਵਿੱਚ ਹੋਈ ਕ੍ਰਾਂਤੀਕਾਰੀ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਪਿੰਡ ਪਿੰਡ ਜਾਕੇ ਧੰਨਵਾਦ ਕੀਤਾ ਜਾ ਰਿਹਾ ਹੈ। ਇਸੇ ਧੰਨਵਾਦ ਪ੍ਰੋਗਰਾਮ ਤਹਿਤ ਪਿੰਡ ਜਾਫਰਪੁਰ ਵਿਖੇ ਬੂਥ ਪ੍ਰਧਾਨ ਪ੍ਰਦੀਪ ਸਿੰਘ ਜਾਫਰਪੁਰ ਅਤੇ ਹੈਪੀ ਜਾਫਰਪੁਰ ਦੇ ਉਪਰਾਲੇ ਸਦਕਾ ਸਾਰੇ ਨਗਰ ਨਿਵਾਸੀਆਂ ਦਾ ਸਾਂਝੇ ਤੌਰ ਉੱਤੇ ਹਲਕਾ ਨਵਾਂਸ਼ਹਿਰ ਦੀ ਸਮੁੱਚੀ ਆਪ ਲੀਡਰਸ਼ਿਪ ਨੇ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਅਤੇ ਲਲਿਤ ਮੋਹਨ ਪਾਠਕ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਤਿੰਨ ਕਰੋੜ ਪੰਜਾਬੀਆਂ ਦੀ ਸਰਕਾਰ ਹੈ ਅਤੇ ਇਸ ਇਮਾਨਦਾਰ ਸਰਕਾਰ ਦੇ ਰਾਜ ਵਿੱਚ ਕਿਸੇ ਨਾਲ ਵੀ ਬਦਲਾਖੋਰੀ, ਧੱਕੇਸ਼ਾਹੀ ਜਾਂ ਪੱਖਪਾਤ ਵਾਲੀ ਰਾਜਨੀਤੀ ਨਹੀਂ ਕੀਤੀ ਜਾਵੇਗੀ। ਚਾਹੇ ਕਿਸੇ ਨੇ ਸਾਨੂੰ ਵੋਟ ਪਾਈ ਜਾਂ ਨਹੀਂ ਪਾਈ, ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸਾਰੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਸਤਨਾਮ ਸਿੰਘ ਜਲਵਾਹਾ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਅਜੇ ਕਿਸੇ ਵੀ ਸੋਸ਼ਲ ਸਾਈਟ ਉਤੇ ਕਿਸੇ ਵੀ ਸਕੀਮ ਤਹਿਤ ਫਾਰਮ ਨਹੀਂ ਭਰੇ ਜਾ ਰਹੇ ਹਨ। ਜਦੋਂ ਵੀ ਸਰਕਾਰ ਕੋਈ ਸਕੀਮ ਲੈਕੇ ਆਵੇਗੀ ਉਸਦੀ ਬਕਾਇਦਾ ਹਰ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾਈ ਜਾਵੇਗੀ ਅਤੇ ਪਿੰਡ ਦੇ ਬੂਥ ਵਲੰਟੀਅਰ ਕੋਲ ਉਸ ਸਕੀਮ ਦੀ ਪੁਖਤਾ ਜਾਣਕਾਰੀ ਹੋਵੇਗੀ ਅਤੇ ਪਾਰਟੀ ਨਾਲ ਜੁੜੇ ਵਲੰਟੀਅਰ ਖੁਦ ਉਸ ਸਕੀਮ ਬਾਰੇ ਸਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਵੀ ਦੇਣਗੇ। ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਬੌਖਲਾਈ ਹੋਈ ਹੈ ਅਤੇ ਉਹ ਹਰ ਕੰਮ ਵਿਚ ਅੜਿਕਾ ਪਾਉਣ ਦੀ ਕੋਝੀ ਸਾਜ਼ਿਸ਼ ਕਰ ਰਹੀ ਹੈ। ਜਲਵਾਹਾ ਨੇ ਕਿਹਾ ਕਿ ਸਾਡੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੁਹਾਨੂੰ ਪੂਰਨ ਭਰੋਸਾ ਦਿਵਾਉਂਦੀ ਹੈ ਆਮ ਆਦਮੀ ਪਾਰਟੀ ਵੱਲੋਂ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਨ ਉਹ ਹਰ ਹਾਲਤ ਵਿੱਚ ਪੂਰੇ ਕੀਤੇ ਜਾਣਗੇ। ਪੰਜਾਬ ਦੇ ਹੱਕਾਂ ਲਈ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਹਕੂਮਤ ਨਾਲ ਹਿੱਕ ਡਾਹਕੇ ਲੜੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਕੇ ਇਤਿਹਾਸ ਜ਼ਰੂਰ ਸਿਰਜੇਗੀ। ਪਿਛਲੇ 75 ਸਾਲਾਂ ਵਿੱਚ ਜਿਹੜਾ ਗੰਧਲਾ ਤੇ ਭ੍ਰਿਸ਼ਟ ਸਿਸਟਮ ਅਕਾਲੀ ਕਾਂਗਰਸੀਆ ਨੇ ਚਲਾਇਆ ਹੋਇਆ ਸੀ ਉਸ ਗੰਧਲੇ ਸਿਸਟਮ ਨੂੰ ਠੀਕ ਕਰਨ ਲਈ ਕੁਝ ਸਮਾਂ ਜ਼ਰੂਰ ਲੱਗੇਗਾ ਪਰ ਪੰਜਾਬ ਦੇ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਵਰਗਾ ਇਮਾਨਦਾਰ ਰਾਜ ਜ਼ਰੂਰ ਦੇਵਾਂਗੇ। ਇਸ ਮੌਕੇ ਯੂਥ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਮੰਗਲ ਬੈਂਸ,ਕਰਨ ਦੱਤਾ, ਪ੍ਰਦੀਪ ਸਿੰਘ, ਕੁਲਦੀਪ ਹੈਪੀ, ਸ਼ਮਸ਼ੇਰ ਸਿੰਘ,ਦੀਪਾ ਜਾਫਰਪੁਰ, ਅੰਮਿ੍ਤ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਗੋਪੀ ਆਦਿ ਪਿੰਡ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।