ਆਪ ਸਰਕਾਰ ਵਲੋਂ 178 ਲਾਅ ਅਫਸਰਾਂ ਦੀ ਭਰਤੀ ਵਿੱਚ ਰਾਂਖਵੇਕਰਨ ਦੀ ਸਹੂਲਤ ਨਾ ਦੇਣਾ ਐਸਸੀ ਸਮਾਜ ਨਾਲ ਧੱਕਾ : ਬੇਗਮਪੁਰਾ ਟਾਇਗਰ ਫੋਰਸ
ਹੁਸਿ਼ਆਰਪੁਰ, 22 ਜੁਲਾਈ (ਤਰਸੇਮ ਦੀਵਾਨਾ) ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ਅਤੇ ਪਛੜੇ ਹੋਏ ਵਰਗਾਂ ਨੂੰ ਵੱਧ ਤੋਂ ਸਹੂਲਤਾਂ ਦੇਣ ਦੇ ਝੂਠੇ ਲਾਰੇ ਲਾ ਕੇ ਪੰਜਾਬ ਦੀ ਸੱਤਾ ਹਥਿਆ ਲਈ, ਪਰ ਹੁਣ ਦਲਿਤ ਸਮਾਜ ਅਤੇ ਪਛੜੇ ਹੋਏ ਵਰਗਾਂ ਵਿੱਚ ਦਲਿਤ ਵਿਰੁੱਧ ਨੀਤੀਆਂ ਕਾਰਨ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਦੇ ਜ਼ਿਲ੍ਹਾ ਇੰਚਾਰਜ ਬੀਰਬਲ ਠਰੋਲੀ ਅਤੇ ਜ਼ਿਲ੍ਹਾ ਸਕੱਤਰ ਹੰਸਰਾਜ ਅਸਲਾਮਾਬਾਦ ਨੇ ਕਿਹਾ ਕਿ ਦਲਿਤਾਂ ਅਤੇ ਪਛੜੇ ਹੋਏ ਵਰਗਾਂ ਨੇ ਸ੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਦੀਆਂ ਸਰਕਾਰਾ ਤੋਂ ਦੁਖੀ ਹੋ ਕੇ ਚੰਗੇਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵਧ ਵੋਟਾਂ ਪਾ ਕੇ ਆਪ ਦੀ ਸਰਕਾਰ ਬਣਾਉਣ ਵਿੱਚ ਉੱਘਾ ਯੋਗਦਾਨ ਪਾਇਆ ਹੈ। ਪਰ ਆਮ ਆਦਮੀ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਉਸ ਵੇਲੇ ਸਾਹਮਣੇ ਆ ਗਿਆ ਜਦੋਂ ਪੰਜਾਬ ਸਰਕਾਰ ਨੇ 178 ਲਾਅ ਅਫਸਰਾਂ ਦੀ ਭਰਤੀ ਵਿੱਚ ਕਿਸੇ ਵੀ ਵਰਗ ਨੂੰ ਰਾਂਖਵੇਕਰਨ ਦੀ ਸਹੂਲਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਨੂੰਵਾਦੀ ਸੋਚ ਦੀ ਧਾਰਨੀ ਹੈ ਅਤੇ ਆਰ ਐਸ ਐਸ ਦੇ ਇਸ਼ਾਰਿਆਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤਾਂ ਅਤੇ ਸਮਾਜ ਦੇ ਪਿਛੜੇ ਹੋਏ ਪਛੜੇ ਹੋਏ ਵਰਗਾਂ ਨਾਲ ਧੋਖਾ ਕੀਤਾ ਹੈ। ਦਲਿਤ ਅਤੇ ਪਛੜੇ ਹੋਏ ਵਰਗਾਂ ਦੀਆਂ ਵੋਟਾਂ ਨਾਲ ਸੱਤਾ ਹਾਸਲ ਕਰ ਕੇ ਉਨ੍ਹਾਂ ਵਿਰੁੱਧ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਦਲਿਤ ਅਤੇ ਪਛੜੇ ਹੋਏ ਵਰਗਾਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਪੰਜਾਬ ਵਲੋਂ ਦਲਿਤ ਸਮਾਜ ਨੂੰ ਆਯੋਗ ਕਹਿਣਾ ਭਾਰਤੀ ਸੰਵਿਧਾਨ ਦੇ ਵਿਰੁੱਧ ਹੈ ਅਤੇ ਐਡਵੋਕੇਟ ਜਨਰਲ ਦੀ ਦਲਿਤ ਸਮਾਜ ਪ੍ਰਤੀ ਜਾਤੀਵਾਦੀ ਸੋਚ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਭ ਲਈ ਜਿੱਥੇ ਪੰਜਾਬ ਸਰਕਾਰ ਦੋਸ਼ੀ ਹੈ, ਉੱਥੇ ਹੀ ਉਸ ਤੋਂ ਵੱਡੇ ਦੋਸ਼ੀ ਰਾਂਖਵੀਆਂ ਸੀਟਾਂ ਤੋਂ ਚੁਣ ਕੇ ਆਏ ਐਮ ਐਲ ਏ ਅਤੇ ਦਲਿਤ ਮੰਤਰੀ&ਨਬਸਪ; ਵੀ ਹਨ, ਜਿਹਨਾਂ ਦੀ ਚੁੱਪ ਨਾਲ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਿਕਾਬ ਹੋ ਗਿਆ ਹੈ।&ਨਬਸਪ; ਸਰਕਾਰ ਦੁਆਰਾ ਦਲਿਤਾਂ ਨੂੰ ਰਾਖਵੇਂਕਰਨ ਦੀ ਸਹੂਲਤ ਨਾ ਦੇਣ ਦੇ ਫੈਸਲੇ ਕਾਰਨ ਦਲਿਤਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਲਿਤ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਸੜਕਾਂ ਤੇ ਆ ਗਈਆਂ ਹਨ, ਜਿਸ ਨਾਲ ਆਮ ਆਦਮੀ ਪਾਰਟੀ ਨੂੰ ਭਵਿੱਖ ਵਿੱਚ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਐਡਵੋਕੇਟ ਜਨਰਲ ਪੰਜਾਬ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸੰਘਰਸ਼ ਹੋਰ ਵਿਸ਼ਾਲ ਰੂਪ ਧਾਰਨ ਕਰ ਲਵੇਗਾ, ਜਿਸ ਲਈ ਆਪ ਸਰਕਾਰ ਜਿੰ਼ਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਵੀ ਦਲਿਤ ਸਮਾਜ ਦਾ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਨੀਤੀ ਨਹੀਂ ਬਣਾਈ। ਉਨ੍ਹਾਂ ਦੋਸ਼ ਲਾਇਆ ਕਿ ਆਪ ਆਦਮੀ ਪਾਰਟੀ ਵੀ ਰਵਾਇਤੀ ਪਾਰਟੀਆਂ ਵਾਂਗ ਦਲਿਤਾਂ ਨੂੰ ਕੇਵਲ ਵੋਟ ਬੈਂਕ ਵਜੋਂ ਹੀ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਦਲਿਤ ਵਿਰੋਧੀ ਰਹੇ ਹਨ। ਇਸ ਲਈ ਪੰਜਾਬ ਦੀ ਆਪ ਸਰਕਾਰ ਵਲੋਂ ਦਲਿਤ ਵਿਰੋਧੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਰਾਖਵੇਂਕਰਨ ਦੀ ਸਹੂਲਤ ਨਹੀ ਦਿੱਤੀ ਤਾਂ ਦਲਿਤ ਅਤੇ ਪਛੜਿਆ ਸਮਾਜ ਸੜਕਾਂ ਤੇ ਆ ਜਾਵੇਗਾ।