Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਚੁੱਕੇ ਕਈ ਇਤਿਹਾਸਕ ਕਦਮ- ਵਿਧਾਇਕ ਸ਼ੈਰੀ ਕਲਸੀ

ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਚੁੱਕੇ ਕਈ ਇਤਿਹਾਸਕ ਕਦਮ- ਵਿਧਾਇਕ ਸ਼ੈਰੀ ਕਲਸੀ

ਬਟਾਲਾ (ਅਵਿਨਾਸ਼ ਸ਼ਰਮਾ )

18 ਜਨਵਰੀ : ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਮਹਿਜ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਐਕਸੀਡੈਂਟ ਵਿੱਚ ਜਖਮੀ ਹੋਏ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ ਦੋ ਹਜਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਐਕਸੀਡੈਂਟ ਵਿੱਚ ਜਖਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿਵਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਖੁਸ਼ ਹਨ
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਹਨ ਅਤੇ ਮਹਿਜ਼ 10 ਮਹਿਨਿਆਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਆਪ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਦਾ ਮਿਆਰ ਹੋਰ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਇਨਾਂ ਵਿਚ ਮਰੀਜਾਂ ਦੇ ਮੁਫ਼ਤ ਟੈਸਟ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ 27 ਜਨਵਰੀ 2023 ਨੂੰ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਇਸੇ ਤਰਾਂ ਸੂਬਾ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਬਿਜਲੀ ਦਾ ਬਿੱਲ ਜੀਰੋ ਕਰਨ ਸਮੇਤ ਹਰ ਵਰਗ ਦੇ ਹਿੱਤ ਵਿੱਚ ਕਈ ਵੱਡੇ ਲੋਕਪੱਖੀ ਫੈਸਲੇ ਲਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ, ਜੋ ਭਵਿੱਖ ਵਿਚ ਵੀ ਇਸੇ ਤਰਾਂ ਬੋਲਦਾ ਰਹੇਗਾ।