Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਪ’ ਪੰਜਾਬ ਯੂਥ ਪ੍ਰਧਾਨ ਲਾਲਪੁਰੀਆ ਦਾ ਬਟਾਲਾ ਪਹੁੰਚਿਆ, ਵਿਧਾਇਕ ਕਲਸੀ ਦੀ ਅਗਵਾਈ ‘ਚ ਸ਼ਾਨਦਾਰ ਸਵਾਗਤ

ਆਪ’ ਪੰਜਾਬ ਯੂਥ ਪ੍ਰਧਾਨ ਲਾਲਪੁਰੀਆ ਦਾ ਬਟਾਲਾ ਪਹੁੰਚਿਆ, ਵਿਧਾਇਕ ਕਲਸੀ ਦੀ ਅਗਵਾਈ ‘ਚ ਸ਼ਾਨਦਾਰ ਸਵਾਗਤ

ਬਟਾਲਾ (ਅਵਿਨਾਸ਼ ਸ਼ਰਮਾ)

ਵਿਜੇ ਪ੍ਰਭਾਕਰ 100 ਕਾਰਾਂ ਅਤੇ 200 ਮੋਟਰਸਾਈਕਲਾਂ ਦੇ ਕਾਫਲੇ ਨਾਲ ਪਹੁੰਚੇ 

: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰੀਆ ਦਾ ਬਟਾਲਾ ਪਹੁੰਚਣ ‘ਤੇ ਹਲਕਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ‘ਆਪ’ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਪ੍ਰਭਾਕਰ ਦੀ ਪ੍ਰਧਾਨਗੀ ਹੇਠ 100 ਦੇ ਕਰੀਬ ਕਾਰਾਂ ਅਤੇ 200 ਮੋਟਰਸਾਈਕਲਾਂ ਦਾ ਕਾਫਲਾ ਰਾਮ ਨਗਰ ਤੋਂ ਅਰਮਾਨ ਪੈਲੇਸ ਪਹੁੰਚਿਆ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ | ਦੇਸ਼ ਦੀ ਜਨਤਾ ਅਰਵਿੰਦ ਕੇਜਰੀਵਾਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਤੁਹਾਡਾ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣਾ ਇਸ ਗੱਲ ਦਾ ਸਬੂਤ ਹੈ ਕਿ ਹਰ ਵਰਗ ਦੇ ਲੋਕ ਕੇਜਰੀਵਾਲ ਦੀ ਸੋਚ ਨਾਲ ਜੁੜੇ ਹੋਏ ਹਨ। ਵਿਧਾਇਕ ਕਲਸੀ ਨੇ ਸੂਬਾ ਪ੍ਰਧਾਨ ਮਨਜਿੰਦਰ ਨੂੰ ਭਰੋਸਾ ਦਿੱਤਾ ਕਿ ਬਟਾਲਾ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਜਿਸ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰੇਗੀ, ਉਸ ਨੂੰ ਵੱਡੀ ਲੀਡ ਨਾਲ ਜਿੱਤ ਕੇ ਬਟਾਲਾ ਤੋਂ ਭੇਜਿਆ ਜਾਵੇਗਾ। ਇਸ ਦੌਰਾਨ ਵਿਧਾਇਕ ਕਲਸੀ ਅਤੇ ‘ਆਪ’ ਆਗੂਆਂ ਨੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇੱਥੇ ਮਿੱਠੂ ਬਾਜਵਾ, ਹਰਪਾਲ ਸਿੰਘ, ਇੰਦਰਜੀਤ ਸਿੰਘ, ਨੀਰਜ ਕੁਮਾਰ, ਗੌਰਵ, ਜਤਿੰਦਰ ਕੁਮਾਰ ਆਦਿ ਹਾਜ਼ਰ ਰਹੇ।