Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਪ” ਪਾਰਟੀ ਦੇ ਸੂਬਾ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ*

ਆਪ” ਪਾਰਟੀ ਦੇ ਸੂਬਾ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ*

*”ਆਪ” ਪਾਰਟੀ ਦੇ ਸੂਬਾ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ*

ਨਵਾਂਸ਼ਹਿਰ 20 ਅਪ੍ਰੈਲ ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਸਾਰੇ ਕਿਸਾਨਾਂ ਭਰਾਵਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਮੌਕੇ ਉਤੇ ਸੰਬੰਧਿਤ ਅਧਿਕਾਰੀਆਂ ਨੂੰ ਕਹਿ ਕੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਗਿਆ, ਦਾਣਾ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਬਹੁਤ ਵਧੀਆ ਅਤੇ ਚੰਗੇ ਖਰੀਦ ਪ੍ਰਬੰਧ ਕੀਤੇ ਹੋਏ ਹਨ। ਸਾਰੇ ਕਿਸਾਨਾਂ ਨੂੰ ਆਨਲਾਈਨ ਜੇ ਫਾਰਮ ਮਿਲ ਰਹੇ ਹਨ ਅਤੇ 24 ਤੋਂ 48 ਘੰਟੇ ਵਿੱਚ ਉਨ੍ਹਾਂ ਦੀ ਫ਼ਸਲ ਦੇ ਸਾਰੇ ਪੈਸੇ ਉਨ੍ਹਾਂ ਦੇ ਖ਼ਾਤੇ ਵਿੱਚ ਆ ਜਾਂਦੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਦੀ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਤੇ ਕ੍ਰਾਂਤੀਕਾਰੀ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਵਿੱਚ ਹੁਣ ਕਿਸੇ ਵੀ ਕਿਸਾਨ ਨੂੰ ਆਪਣੀ ਜਾਨ ਨਹੀਂ ਦੇਣੀ ਪਵੇਗੀ ਅਤੇ ਹੁਣ ਖੇਤੀ ਲਾਹੇਵੰਦ ਧੰਦਾ ਜ਼ਰੂਰ ਬਣੇਗੀ। ਇਸ ਮੌਕੇ ਜਲਵਾਹਾ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਸਾਰੇ ਕਿਸਾਨ ਖੁਸ਼ਹਾਲ ਹੋਣਗੇ ਅਤੇ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦਿੱਤੀ ਜਾਵੇਗੀ। ਆੜ੍ਹਤੀਆਂ ਅਤੇ ਕਿਸਾਨਾਂ ਨੇ ਸਾਂਝੇ ਤੌਰ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਪੁਖਤਾ ਖ਼ਰੀਦ ਪ੍ਰਬੰਧਾਂ ਉਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਵਾਰ ਕਿਸੇ ਨੂੰ ਵੀ ਕਿਸੇ ਗੰਭੀਰ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ ਸਗੋਂ ਪਹਿਲਾਂ ਨਾਲੋਂ ਕਾਫ਼ੀ ਵਧੀਆ ਸਿਸਟਮ ਹੋ ਗਿਆ ਹੈ। ਇਸ ਮੌਕੇ ਜਲਵਾਹਾ ਨੇ ਵੱਖ-ਵੱਖ ਦਾਣਾ ਮੰਡੀਆਂ ਵਿੱਚ ਜਾਕੇ ਹੋ ਰਹੀ ਖ਼ਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਮਨਦੀਪ ਸਿੰਘ ਅਟਵਾਲ, ਸੁਰਿੰਦਰ ਸਿੰਘ ਸੰਘਾ, ਕੁਲਵੰਤ ਸਿੰਘ ਰਕਾਸਣ, ਭੁਪਿੰਦਰ ਸਿੰਘ ਉੜਾਪੜ, ਸਰਬਜੀਤ ਦੁਪਾਲਪੁਰ, ਹਰਜਿੰਦਰ ਸਿੰਘ ਦੁਪਾਲਪੁਰ, ਜਸਵੀਰ ਸਿੰਘ ਸੇਖੂਪੁਰ, ਜੁਝਾਰੂ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ