Prime Punjab Times

Latest news
ਪਿੰਡ ਬਾਹਲਾ ਵਿਖੇ ਚੋਰ ਮੋਟਰਾਂ 'ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱ... ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ
ADVERTISEMENT
You are currently viewing *ਰਾਹੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਤੇ ਕਰੇਗੀ ਆਪ : ਸਤਨਾਮ ਸਿੰਘ ਜਲਵਾਹਾ*

*ਰਾਹੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਤੇ ਕਰੇਗੀ ਆਪ : ਸਤਨਾਮ ਸਿੰਘ ਜਲਵਾਹਾ*

*ਰਾਹੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਤੇ ਕਰੇਗੀ ਆਪ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 08 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਰਾਹੋਂ ਨਗਰ ਕੌਂਸਲ ਦੇ ਪ੍ਰਧਾਨ ਅਤੇ ਸਮੂਹ ਐਮਸੀ ਸਹਿਬਾਨਾਂ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸ ਸਤਨਾਮ ਸਿੰਘ ਜਲਵਾਹਾ ਨਾਲ ਮੁਲਾਕਾਤ ਕਰਨ ਲਈ ਅਤੇ ਸ਼ਹਿਰ ਦੇ ਅਧੂਰੇ ਰਹਿੰਦੇ ਕੰਮਾਂ ਨੂੰ ਨੇਪਰੇ ਚੜਾਉਣ ਲਈ ਇੱਕ ਅਹਿਮ ਮੀਟਿੰਗ ਰਾਹੋਂ ਦੇ ਨਗਰ ਕੌਂਸਲ ਦਫ਼ਤਰ ਵਿਖੇ ਕੀਤੀ ਗਈ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ ਸਤਨਾਮ ਸਿੰਘ ਜਲਵਾਹਾ ਵੱਲੋਂ ਸਾਥੀਆਂ ਸਮੇਤ ਸ਼ਿਰਕਤ ਕੀਤੀ ਗਈ ਅਤੇ ਸਾਰੇ ਐਮਸੀ ਸਹਿਬਾਨਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਜੀ ਅਤੇ ਸਮੂਹ ਸਟਾਫ਼ ਵੱਲੋਂ ਦਫ਼ਤਰ ਪਹੁੰਚੇ ਜਲਵਾਹਾ ਜੀ ਦਾ ਭਰਵਾਂ ਅਤੇ ਨਿੱਘਾ ਸੁਆਗਤ ਕੀਤਾ ਗਿਆ, ਉਪਰੰਤ ਸਾਰੇ ਸਾਥੀਆਂ ਨਾਲ ਰੂਬਰੂ ਹੋਣ ਉਪਰੰਤ ਸ਼ਹਿਰ ਦੇ ਸਾਰੇ ਮੈਂਬਰਾਂ ਦੀਆਂ ਸਮੱਸਿਆਂਵਾਂ ਸੁਣੀਆਂ। ਇਸ ਮੌਕੇ ਜਲਵਾਹਾ ਵੱਲੋਂ ਰਾਹੋਂ ਸ਼ਹਿਰ ਦੇ ਅਲੱਗ ਅਲੱਗ ਵਾਰਡਾਂ ਦੇ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਦੀ ਵੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਾਰੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਰਾਹੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਬਦਲਾਖੋਰੀ ਵਾਲੀ ਰਾਜਨੀਤੀ ਨਹੀਂ ਕੀਤੀ ਜਾਵੇਗੀ। ਪੰਜਾਬ ਦੀ ਮਾਨ ਸਰਕਾਰ ਦਾ ਮੁੱਖ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ,ਜੋ ਪਿਛਲੇ 75 ਸਾਲਾਂ ਤੋਂ ਪੱਖਪਾਤ ਵਾਲੀ ਅਤੇ ਬਦਲਾਖੋਰੀ ਵਾਲੀ ਘਟੀਆ ਰਾਜਨੀਤੀ ਹੁੰਦੀ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਕੰਮ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ। ਅਗਰ ਆਪ ਪਾਰਟੀ ਦਾ ਕੋਈ ਵੀ ਲੀਡਰ ਕਿਸੇ ਨਾਲ ਐਹੋ ਜਿਹੀ ਘਟੀਆ ਰਾਜਨੀਤੀ ਕਰ ਰਿਹਾ ਹੈ ਜਾਂ ਕਿਸੇ ਨਾਲ ਕੋਈ ਧੱਕਾ ਕਰ ਰਿਹਾ ਹੈ ਤਾਂ ਉਹ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਦੀ ਜਾਣਕਾਰੀ ਜ਼ਰੂਰ ਪਾਰਟੀ ਲੀਡਰਸ਼ਿਪ ਨੂੰ ਮੁਹੱਈਆ ਕਰਵਾਈ ਜਾਵੇ। ਅਗਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਸਾਨੂੰ ਹਰ ਵਾਰਡ ਹਰ ਮੁਹੱਲੇ ਅਤੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਕਰਨਾ ਪਵੇਗਾ ਤਾਂ ਹੀ ਪੰਜਾਬ ਦੀ ਤਸਵੀਰ ਨਿਖਰੇਗੀ। ਨਗਰ ਕੌਂਸਲ ਦੇ ਮੈਂਬਰਾਂ ਵੱਲੋਂ ਰਾਹੋਂ ਦੇ ਸਿਵਲ ਹਸਪਤਾਲ ਵਿੱਚ ਐਮਬੂਲੈਂਸ ਦੀ ਸੁਵਿਧਾ ਨਾ ਹੋਣਾ ਅਤੇ ਫਾਇਰ ਬ੍ਰਿਗੇਡ ਦੀ ਜਰੂਰੀ ਮੰਗ ਬਾਰੇ ਵੀ ਸਤਨਾਮ ਸਿੰਘ ਜਲਵਾਹਾ ਨੂੰ ਜਾਣੂੰ ਕਰਵਾਇਆ ਅਤੇ ਰਾਹੋਂ ਦੇ ਸਿਵਲ ਹਸਪਤਾਲ ਵਿੱਚ ਇਲਾਕੇ ਦੇ ਲੋਕਾਂ ਨੂੰ 24 ਘੰਟੇ ਇਲਾਜ ਮੁਹੱਈਆ ਨਾ ਕਰਵਾਏ ਜਾਣ ਬਾਰੇ ਵੀ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ ਪੰਜਾਬ ਦੇ ਉੱਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਨਗਰ ਕੌਂਸਲ ਰਾਹੋਂ ਦੇ ਸਮੂਹ ਮੈਂਬਰਾਂ ਅਤੇ ਪ੍ਰਧਾਨ ਜੀ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਬਿਲਕੁਲ ਜਾਇਜ਼ ਅਤੇ ਜ਼ਰੂਰੀ ਹਨ, ਇਨ੍ਹਾਂ ਸਾਰੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਨੂੰ ਵੀ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਨ ਲਈ ਲਿਖਤੀ ਭੇਜਿਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਵੱਲੋਂ ਸਤਨਾਮ ਸਿੰਘ ਜਲਵਾਹਾ ਜੀ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ ਸ਼ਹਿਰੀ ਪ੍ਰਧਾਨ ਜੋਗੇਸ਼ ਕੁਮਾਰ ਜੋਗਾ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਮੀਡੀਆ ਇੰਚਾਰਜ ਬਲਵਿੰਦਰ ਰਾਹੋਂ,ਟ੍ਰੇਡ ਵਿੰਗ ਦੇ ਪ੍ਰਧਾਨ ਗੁਲਭੂਸ਼ਣ ਚੋਪੜਾ, ਰਾਕੇਸ਼ ਰਾਜੂ,ਵਿਜੇ ਕੁਮਾਰ ਸੋਨੀ ਸੁਰੇਸ਼ ਚੌਪੜਾ ਆਦਿ ਸਾਥੀਆਂ ਨੂੰ ਵੀ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ।

error: copy content is like crime its probhihated