Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

ਘੱਟ ਕਿਰਾਏ ’ਚ ਏ.ਸੀ.ਵੋਲਵੋ ਪਨਬੱਸ ਜਾਵੇਗੀ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ

–ਲਗਜ਼ਰੀ ਬੱਸ ਦਾ ਕਿਰਾਇਆ 1240 ਰੁਪਏ, ਬੱਸ ਅੱਡਾ ਹੁਸ਼ਿਆਰਪੁਰ ਤੋਂ ਰਵਾਨਾ ਹੋਣ ਦਾ ਸਮਾਂ 6:40 ਵਜੇ ਸਵੇਰੇ

ਹੁਸ਼ਿਆਰਪੁਰ, 10 ਜੂਨ(ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜੋ ਲਗਜ਼ਰੀ ਸਰਕਾਰੀ ਬੱਸਾਂ ਰਾਹੀਂ ਘੱਟ ਕਿਰਾਏ ਵਿਚ ਦਿੱਲੀ ਏਅਰਪੋਰਟ ਲਿਜਾਣ ਦੀ ਸਹੂਲਤ ਦਿੱਤੀ ਗਈ ਹੈ, ਉਸ ਪਹਿਲਕਦਮੀ ਦੀ ਜਿਥੇ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਉਥੇ ਹੁਸ਼ਿਆਰਪੁਰ ਵਾਸੀਆਂ ਲਈ ਵੀ ਖੁਸ਼ਖ਼ਬਰੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਤੋਂ ਇਹ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। ਘਰ ਬੈਠੇ ਹੀ ਆਨਲਾਈਨ ਬੁਕਿੰਗ ਅਤੇ ਘੱਟ ਕਿਰਾਏ ਵਿਚ ਏ.ਸੀ ਦੀ ਸਹੂਲਤ ਮਿਲਣ ਨਾਲ ਜ਼ਿਲ੍ਹਾ ਵਾਸੀ ਵੀ ਕਾਫ਼ੀ ਖੁਸ਼ ਹਨ।
ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਲਈ ਏ.ਸੀ. ਵੋਲਵੋ ਪਨਬੱਸ ਦੀ ਸਰਵਿਸ ਜਲਦੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 43 ਸੀਟਾਂ ਵਾਲੀ ਇਸ ਬੱਸ ਲਈ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ ਅਤੇ ਇਸ ਦਾ ਕਿਰਾਇਆ 1240 ਰੁਪਏ ਹੈ। ਉਨ੍ਹਾਂ ਦੱਸਿਆ ਕਿ  travelyaari.com, punbusonline.com  ’ਤੇ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਬੱਸਾਂ ਦਾ 2500 ਰੁਪਏ ਕਿਰਾਇਆ ਹੈ, ਜਦਕਿ ਇਸ ਸਰਕਾਰੀ ਲਗਜ਼ਰੀ ਬੱਸ ਦਾ ਕਿਰਾਇਆ ਅੱਧਾ ਹੈ। ਉਨ੍ਹਾਂ ਦੱਸਿਆ ਕਿ ਲਗਜ਼ਰੀ ਸਹੂਲਤਾਂ ਤੋਂ ਇਲਾਵਾ ਘਰ ਬੈਠੇ ਹੀ ਆਨਲਾਈਨ ਬੁਕਿੰਗ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿਚ ਏ.ਸੀ. ਦੀ ਸੁਵਿਧਾ ਤੋਂ ਇਲਾਵਾ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਜਾਣ ਵਾਲੀ ਲਗਜ਼ਰੀ ਵੋਲਵੋ ਪਨਬੱਸ ਹੁਸ਼ਿਆਰਪੁਰ ਬੱਸ ਅੱਡੇ ਤੋਂ ਰੋਜ਼ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ, ਚੰਡੀਗੜ੍ਹ ਸੈਕਟਰ-17 ਤੋਂ ਹੁੰਦੀ ਹੋਈ ਦਿੱਲੀ ਏਅਰਪੋਰਟ ਪਹੁੰਚੇਗੀ।