Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜਖਮੀ ਨਵੀਨ ਨੂੰ ਕੈਬਨਿਟ ਮੰਤਰੀ ਜਿੰਪਾ ਨੇ ਦਿੱਤਾ ਇਕ ਲੱਖ ਰੁਪਏ ਦਾ ਚੈਕ

ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜਖਮੀ ਨਵੀਨ ਨੂੰ ਕੈਬਨਿਟ ਮੰਤਰੀ ਜਿੰਪਾ ਨੇ ਦਿੱਤਾ ਇਕ ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ (ਬਿਊਰੋ) 

22 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਨਵਰੀ ਮਹੀਨੇ ’ਚ ਓਵਰਲੋਡ ਟਰਾਲੀ ਨਾਲ ਹੋਏ ਹਾਦਸੇ ਵਿਚ ਜ਼ਖਮੀ ਨਵੀਨ ਕੁਮਾਰ ਨੂੰ ਉਸ ਦੇ ਘਰ ਜਾ ਕੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਨ ਕੁਮਾਰ ਨੂੰ ਕਿਸੇ ਹੋਰ ਸੋਸਾਇਟੀ ਦੇ ਸਹਿਯੋਗ ਨਾਲ ਇਕ ਲੱਖ ਰੁਪਏ ਦੀ ਹੋਰ ਆਰਥਿਕ ਮਦਦ ਜਲਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਵਿਜੇ ਅਗਰਵਾਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਨਵਰੀ ਮਹੀਨੇ ਵਿਚ ਕਮੇਟੀ ਬਾਜ਼ਾਰ ਵਿਚ ਹਾਦਸੇ ਦੌਰਾਨ ਦੁਖਦ ਘਟਨਾ ਹੋ ਗਈ ਸੀ, ਜਿਸ ਵਿਚ ਨਵੀਨ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੇ 13 ਜਨਵਰੀ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਪਰਿਵਾਰ ਨੂੰ ਦੋ ਲੱਖ ਰੁਪਏ ਆਰਥਿਕ ਮਦਦ ਦਾ ਭਰੋਸਾ ਦਿਵਾਇਆ ਸੀ, ਜਿਸ ਵਿਚੋਂ ਇਕ ਲੱਖ ਰੁਪਏ ਦਾ ਚੈਕ ਅੱਜ ਸੌਂਪ ਦਿੱਤਾ ਗਿਆ ਹੈ ਅਤੇ ਕੁਝ ਦਿਨਾਂ ਵਿਚ ਇਕ ਲੱਖ ਰੁਪਏ ਆਰਥਿਕ ਮਦਦ ਵਜੋਂ ਨਵੀਨ ਕੁਮਾਰ ਨੂੰ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਨ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ, ਤਾਂ ਜੋ ਉਸ ਨੂੰ ਆਰਥਿਕ ਤੌਰ ’ਤੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਓਵਰਲੋਡ ਵਾਹਨ ਸੜਕਾਂ ’ਤੇ ਨਾ ਦੋੜਨ ਅਤੇ ਵਿਸ਼ੇਸ਼ ਕਰਕੇ ਇਸ ਤਰ੍ਹਾਂ ਦੇ ਵਾਹਨ ਬਾਜ਼ਾਰਾਂ ਵਿਚ ਤਾਂ ਬਿਲਕੁੱਲ ਨਾ ਆਉਣ।