Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਵੱਖ- ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਫੂਕੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਜ਼ਾਹਿਰ*

*ਵੱਖ- ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਫੂਕੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਜ਼ਾਹਿਰ*

ਗੜ੍ਹਦੀਵਾਲਾ 7 ਮਾਰਚ (ਪ੍ਰਦੀਪ ਕੁਮਾਰ) 

ਬਜ਼ਟ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ,ਪੇਡਿੰਗ ਡੀ.ਏ ਅਤੇ ਹੋਰ ਮੁਲਾਜ਼ਿਮ ਹੱਕੀ ਮੰਗਾਂ ਦਾ ਵਾਅਦਾ ਵਫ਼ਾ ਨਾ ਹੋਣ ਕਾਰਨ ਮੁਲਾਜਿਮਾਂ ਦਾ ਗੁੱਸਾ ਸਤਵੇਂ ਅਸਮਾਨ ਤੇ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਦੀ ਅਗਵਾਈ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਗੜਦੀ ਵਾਲਾ ਵਿਖੇ ਇਕੱਠੇ ਹੋਏ ਅਤੇ ਉਹਨਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਧ ਚੜ ਕੇ ਹਿੱਸਾ ਲਿਆ।
ਇਸ ਮੌਕੇ ਬੋਲਦਿਆਂ ਪ੍ਰਿੰਸ ਗੜਦੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਨਾ ਤਾਂ ਡੀਏ ਦਿੱਤਾ,ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਵੱਲ ਕੋਈ ਧਿਆਨ ਦਿੱਤਾ ਹੈ ਅਤੇ ਇਹ ਬਜਟ ਅੱਜ ਤੱਕ ਦੇ ਪੇਸ਼ ਕੀਤੇ ਗਏ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਨਿਕੰਮਾ ਬਜਟ ਸਾਬਿਤ ਹੋਇਆ ਹੈ,ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿੱਚ ਘੋਰ ਨਿਰਾਸ਼ਾ ਦਾ ਆਲਮ ਹੈ। ਸੰਜੀਵ ਧੂਤ ਨੇ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਨਾਲ ਮੁਲਾਜ਼ਮ ਵਿਰੋਧੀ ਬਜਟ ਹੈ ਅਤੇ ਅਸੀਂ ਇਸ ਬਜਟ ਦੀ ਘੋਰ ਨਿਖੇਧੀ ਕਰਦੇ ਹਾਂ।

ਉਹਨਾਂ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਕਹਾਉਣ ਵਾਲੇ ਮੁੱਖ ਮੰਤਰੀ ਅਤੇ ਉਨਾਂ ਦੇ ਮੰਤਰੀ ਆਮ ਆਦਮੀਆਂ ਅਤੇ ਮੁਲਾਜ਼ਮਾਂ ਨਾਲ ਮਿਲਣ ਤੋਂ ਵੀ ਭੱਜਦੇ ਨਜ਼ਰ ਆ ਰਹੇ ਹਨ I ਜਿਲਾ ਵਿੱਤ ਸਕੱਤਰ ਜਗਵਿੰਦਰ ਸਿੰਘ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।ਇਸ ਮੌਕੇ ਗੁਰਮੁਖ ਸਿੰਘ ਬਲਾਲਾ, ਸਚਿਨ ਗੜਦੀਵਾਲਾ, ਸੁਸ਼ੀਲ ਕੁਮਾਰ ਪਠਾਣੀਆ, ਅਨਿਲ ਕੁਮਾਰ ਗੜਦੀਵਾਲਾ, ਹਰਮੀਕ ਸਿੰਘ ਮੀਕਾ, ਜਗਮੋਹਨ ਸਿੰਘ ਬਲਾਲਾ,ਹਰਪਾਲ ਸਿੰਘ ਜੰਡੇ,ਬਚਿੱਤਰ ਸਿੰਘ,ਅਨਿਲ ਕੁਮਾਰ, ਦੀਪਕ ਕੌਂਡਲ, ਮੈਡਮ ਰਜਨੀ ਬਾਲਾ, ਰਮਨਦੀਪ ਸ਼ਰਮਾ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਗੜਦੀਵਾਲਾ, ਲੈਕਚਰਾਰ ਗੁਰਪ੍ਰੀਤ ਸਿੰਘ,ਸਰਬਜੀਤ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਬੋਬੀ ਰਮਦਾਸਪੁਰ, ਬਹਾਦਰ ਜਗਦੀਸ਼ ਸਿੰਘ, ਅਮਨਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਮੁਲਾਜ਼ਮ ਸਾਥੀ ਮੌਜੂਦ ਸਨ।