Prime Punjab Times

Latest news
ਬਟਾਲਾ ਪੁਲਿਸ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ - ਗੁੰਮ ਹੋਏ ਮੋਬਾਈਲ ਫੋਨਾਂ ਦੀ ਬਰਾਮਦਗੀ ’ਚ ਪੂਰੇ ਪੰਜਾਬ ’ਚ ਪਹਿਲਾ ਸਥਾ... --ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ--- ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਇਲਾਕੇ 'ਚ 8 ਨਵੰਬਰ ਨੂੰ ਜਾਣੋ ਕਿੰਨਾ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ਵਿੱਚ ਮੱਲਾਂ ਮਾਰੀਆਂ ਭਗਵਾਨ ਵਾਲਮੀਕਿ ਸਭਾ ਗੜ੍ਹਦੀਵਾਲਾ ਨੇ ਰਾਜਾ ਵੜਿੰਗ ਦਾ ਫੂਕਿਆ ਪੁਤਲਾ ਜ਼ਿਲਾ ਪੱਧਰ ਦੀ ਤਾਈਕਵਾਡ ਖੇਡ ਵਿੱਚ ਪਾਰਿਕਾ ਸ਼ਰਮਾ ਨੇ ਹਾਸਲ ਕੀਤਾ ਤੀਸਰਾ ਸਥਾਨ ਸਤਨਾਮ ਸਿੰਘ ਵਲੋਂ ਸ਼ਹਿਰੀ ਉਪ ਮੰਡਲ ਦਸੂਹਾ ਦਾ ਕਾਰਜ ਭਾਗ ਸੰਭਾਲਿਆ ਸੀਨੀਅਰ ਮੈਡੀਕਲ ਅਫਸਰ ਸੁਦੇਸ਼ ਰਾਜਨ ਵੱਲੋਂ ਸੀ.ਐਚ.ਸੀ ਹਰਿਆਣਾ, ਆਦਮੀ ਕਲੀਨਿਕ ਜਨੌੜੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਬਸੀ... ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

Home

ADVERTISEMENT
You are currently viewing *1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ*

*1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ*

ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਤੇ ਇੱਕ ਥਾਣੇਦਾਰ ਨੂੰ 1,50,000 ਰੁ.ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਰ ਲਿਆ। 

ਵਿਜੀਲੈਂਸ ਬਿਊਰੋ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਸਲਾਪੁਰ ਪਿੰਡ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

error: copy content is like crime its probhihated