Prime Punjab Times

Latest news
ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ 7 ਅਤੇ 8 ਨੂੰ ਮੁਫ਼ਤ ਬਣਾਵਟੀ ਅੰਗ ਤੇ ਸਹਾਇਕ ਉਪਕਰਣ ਵੰਡ ਸਬੰਧੀ ਕੈਂਪ ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ,6 ਜੁਲਾਈ ਨੂੰ.... ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ *शक्ति मंडल सोसायटी ने श्री देवी मंदिर में आशीर्वाद प्राप्त करके 44वें माता चिंतपूर्णी लंगर मेले की ... 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ*
ADVERTISEMENT
You are currently viewing ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਕਪੂਰਥਲਾ, 2 ਜੁਲਾਈ (ਪ੍ਰਾਈਮ ਪੰਜਾਬ ਟਾਈਮਜ) 

: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਾਇਨਾਤ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ।
ਸ਼ਿਕਾਇਤ ਅਨੁਸਾਰ, ਸਤਿੰਦਰ ਬੀਰ ਸਿੰਘ ਨੇ ਸੇਵਾਮੁਕਤੀ ਤੋਂ ਬਾਅਦ ‘ਐਜੂਰਾਈਜ਼ ਐਂਟਰਪ੍ਰਾਈਜ਼’ ਨਾਮ ਦੀ ਫਰਮ ਸ਼ੁਰੂ ਕੀਤੀ ਸੀ, ਜਿਸ ਨੇ ਕਪੂਰਥਲਾ ਦੇ ਭੁਲੱਥ ਬਲਾਕ ਦੇ 14 ਸਰਕਾਰੀ ਸਕੂਲਾਂ ਦੀਆਂ 187 ਵਿਦਿਆਰਥਣਾਂ ਲਈ ਸਾਈਕੋਮੈਟ੍ਰਿਕ ਟੈਸਟਿੰਗ ਦੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਸੀ।
ਦੋਸ਼ ਹੈ ਕਿ ਮੁਲਜ਼ਮ ਪਰਮਜੀਤ ਸਿੰਘ ਨੇ ਇਸ ਕੰਮ ਦੀ ਮਨਜ਼ੂਰੀ ਦੇਣ ਦੇ ਬਦਲੇ ਪਹਿਲਾਂ 200 ਰੁਪਏ ਪ੍ਰਤੀ ਵਿਦਿਆਰਥਣ ਅਤੇ ਬਾਅਦ ਵਿੱਚ 150 ਰੁਪਏ ਪ੍ਰਤੀ ਵਿਦਿਆਰਥਣ ਰਿਸ਼ਵਤ ਦੀ ਮੰਗ ਕੀਤੀ। ਜਦਕਿ ਸਰਕਾਰ ਇਸ ਟੈਸਟ ਲਈ ਕੰਪਨੀ ਨੂੰ 700 ਰੁਪਏ ਪ੍ਰਤੀ ਵਿਦਿਆਰਥਣ ਅਦਾ ਕਰਦੀ ਹੈ।
ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਆਡੀਓ ਰਿਕਾਰਡਿੰਗਾਂ ਦੀ ਜਾਂਚ ਦੌਰਾਨ ਦੋਸ਼ਾਂ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਵਿਜੀਲੈਂਸ ਬਿਊਰੋ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਵਿੱਚ ਹੋਰ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

error: copy content is like crime its probhihated