Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫਤਾਰ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫਤਾਰ

ਚੰਡੀਗੜ੍ਹ / ਬਟਾਲਾ , 7 ਮਾਰਚ, (ਅਵਿਨਾਸ਼ ਸ਼ਰਮਾ) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਗੁਰਦਾਸਪੁਰ ਦੀ ਇੱਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਹੈ ਤੇ ਏ.ਐਸ.ਆਈ. ਸੁਖਰਾਜ ਸਿੰਘ ਉਸ ਦੇ ਕੇਸ ਦਾ ਜਾਂਚ ਅਧਿਕਾਰੀ (ਆਈ.ਓ.) ਹੈ ਅਤੇ ਉਸ ਨੇ ਜਾਂਚ ਦੌਰਾਨ ਉਸ ਦਾ ਪੱਖ ਲੈਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਅਤੇ ਇਸ ਸਬੰਧੀ ਮਿਲੇ ਸਬੂਤਾਂ ਦੀ ਜਾਂਚ ਉਪਰੰਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated