Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਿਹਤ ਵਿਭਾਗ ਵੱਲੋ 2042 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 51% ਟੀਚਾ ਹਾਸਿਲ ਕੀਤਾ

ਸਿਹਤ ਵਿਭਾਗ ਵੱਲੋ 2042 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 51% ਟੀਚਾ ਹਾਸਿਲ ਕੀਤਾ

ਸਿਹਤ ਵਿਭਾਗ ਵੱਲੋ 2042 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 51% ਟੀਚਾ ਹਾਸਿਲ ਕੀਤਾ

ਸਾਡਾ ਇੱਕੋ ਇੱਕ ਟੀਚਾ ਹੈ ਕਿ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਤੋਂ ਵਾਂਝਾ ਨਾ ਰਹੇ :- +DIO ਡਾ.ਦਰਬਾਰ ਰਾਜ

ਪਠਾਨਕੋਟ (ਅਵਿਨਾਸ਼ ਸ਼ਰਮਾ,ਤਰੁਣ) 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਤੋਂ ਮੁਕਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਤਿੰਨ ਰੋਜ਼ਾ -ਰਾਸ਼ਟਰੀ ਪੋਲੀਓ ਦਿਵਸ ਦੀ ਸ਼ੁਰੂਆਤ ਕੀਤੀ ਗਈ। ਵਿਭਾਗ ਵੱਲੋਂ ਪਹਿਲੇ ਦਿਨ 3945 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਸੀ ਪਰ ਪਹਿਲੇ ਦਿਨ 2042 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 51 ਫੀਸਦੀ ਟੀਚਾ ਹਾਸਲ ਕਰ ਲਿਆ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੱਜ ਸਿਵਲ ਸਰਜਨ ਡਾ: ਰੁਬਿੰਦਰ ਕੌਰ ਅਤੇ ਡੀ.ਈ.ਓ. ਡਾ: ਦਰਬਾਰ ਰਾਜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਬੁੰਗਲ ਬਧਾਨੀ ਵਿਖੇ 272 ਬੱਚਿਆਂ, ਬਲਾਕ ਘਰੋਟਾ ਵਿਖੇ 729 ਬੱਚਿਆਂ, ਨਰੋਟ ਜੈਮਲ ਸਿੰਘ 306 ਅਤੇ ਅਰਬਨ ਏਰੀਆ ਪਠਾਨਕੋਟ ਵਿਖੇ 735 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 26 ਹਜ਼ਾਰ 649 ਝੁੱਗੀ-ਝੌਂਪੜੀ ਵਾਲੇ ਖੇਤਰ ਦੀ ਆਬਾਦੀ ਹੈ, ਜਿਸ ਲਈ 31 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 14 ਸੁਪਰਵਾਈਜ਼ਰਾਂ ਦੀ ਅਗਵਾਈ ਹੇਠ ਆਸ਼ਾ ਵਰਕਰ ਅਤੇ ਹੋਰ ਸਿਹਤ ਕਰਮਚਾਰੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਭੱਠਿਆਂ, ਫੈਕਟਰੀਆਂ ਵਿੱਚ ਕੰਮ ਕਰਦੇ ਲੋਕਾਂ, ਝੁੱਗੀ-ਝੌਂਪੜੀ ਵਾਲੇ, ਗੁੱਜਰਾਂ ਅਤੇ ਝੁੱਗੀ-ਝੌਂਪੜੀਆਂ ਵਿੱਚ ਰਹਿਣ ਵਾਲੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਡੀ.ਆਈ.ਓ ਡਾ.ਦਰਬਾਰ ਰਾਜ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵੀ ਕਾਂਤ ਭਗਤ ਦੇ ਨਾਲ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਦੇ ਝੁੱਗੀ-ਝੌਂਪੜੀ ਦਾ ਦੌਰਾ ਕਰਕੇ ਇਸ ਮੁਹਿੰਮ ਦੇ ਕੰਮ ਦੀ ਖੁਦ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਇੱਕੋ ਇੱਕ ਟੀਚਾ ਹੈ ਕਿ ਸਲੱਮ ਏਰੀਏ ਦਾ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਤੋਂ ਵਾਂਝਾ ਨਾ ਰਹੇ।