Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੜਕ ਦੇ ਕਿਨਾਰੇ ਲੱਗੇ ਦਰੱਖਤਾਂ ਤੋਂ ਸੁੱਕਾ ਟਹਿਣਾ ਡਿੱਗਣ ਨਾਲ ਐਕਟਿਵਾ ਸਵਾਰ ਵਿਅਕਤੀ ਗੰਭੀਰ ਜਖਮੀ 

ਸੜਕ ਦੇ ਕਿਨਾਰੇ ਲੱਗੇ ਦਰੱਖਤਾਂ ਤੋਂ ਸੁੱਕਾ ਟਹਿਣਾ ਡਿੱਗਣ ਨਾਲ ਐਕਟਿਵਾ ਸਵਾਰ ਵਿਅਕਤੀ ਗੰਭੀਰ ਜਖਮੀ 

ਸੜਕ ਦੇ ਕਿਨਾਰੇ ਲੱਗੇ ਦਰੱਖਤਾਂ ਤੋਂ ਸੁੱਕਾ ਟਹਿਣਾ ਡਿੱਗਣ ਨਾਲ ਐਕਟਿਵਾ ਸਵਾਰ ਵਿਅਕਤੀ ਗੰਭੀਰ ਜਖਮੀ 

ਗੜ੍ਹਦੀਵਾਲਾ 30 ਜੂਨ (ਚੌਧਰੀ) : ਅੱਜ ਸ਼ਾਮ ਹਨੇਰੀ ਚੱਲਣ ਨਾਲ ਸਕੂਟਰੀ ਸਵਾਰ ਵਿਅਕਤੀ ਦੇ ਸਿਰ ਤੇ ਸੜਕ ਕਿਨਾਰੇ ਲੱਗੇ ਦਰੱਖਤਾਂ ਤੋਂ ਟਹਿਣਾ ਟੁੱਟ ਕੇ ਡਿੱਗਣ ਨਾਲ ਗੰਭੀਰ ਸੱਟਾ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਰਿਟਾਇਰਡ ਮਾਸਟਰ ਤਰਲੋਚਨ ਸਿੰਘ ਵਾਸੀ ਮਸੀਤੀ ਜੋ ਆਪਣੇ ਨਿਜੀ ਕੰਮ ਲਈ ਆਪਣੇ ਪਿੰਡ ਤੋਂ ਦੌਸੜਕਾ ਵੱਲ ਆਪਣੀ ਸਕੂਟਰੀ ਪੀ ਬੀ 07 ਬੀ ਐਲ 4311 ਤੇ ਸਵਾਰ ਹੋ ਕੇ ਜਾ ਰਿਹਾ ਸੀ ਜਦੋਂ ਉਹ ਪਿੰਡ ਖਿਆਲਾ ਬੁਲੰਦਾਂ ਭੱਠੇ ਕੋਲ ਪੁੱਜੇ ਤਾਂ ਅਚਾਨਕ ਸੜਕ ਕਿਨਾਰੇ ਲੱਗੇ ਦਰੱਖਤਾਂ ਤੋਂ ਇੱਕ ਸੁੱਕਾ ਟਹਿਣਾ ਟੁੱਟ ਕੇ ਉਨਾਂ ਉੱਪਰ ਆ ਡਿੱਗਿਆ। ਜਿਸ ਨਾਲ ਉਨਾਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ। ਉੱਥੋਂ ਦੀ ਲੰਘ ਰਹੇ ਰਾਹਗੀਰਾਂ ਨੇ ਤੁਰੰਤ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਨੂੰ ਘਟਨਾ ਸਬੰਧੀ ਸੁਚਿਤ ਕੀਤਾ।ਉਨ੍ਹਾਂ ਨੇ ਤੁਰੰਤ ਸੋਸਾਇਟੀ ਦੀ ਐਬੁਲੈਂਸ ਭੇਜ ਕੇ ਉਨ੍ਹਾਂ ਨੂੰ ਭੁੰਗਾ ਹਸਪਤਾਲ ਵਿਖੇ ਦਾਖਲ ਕਰਵਾਇਆ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਾਕਟਰਾਂ ਨੇ ਉਸ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਹੈ।