Prime Punjab Times

Latest news
दरबार बाबा सोहन सिंह जी महाराज गांव जलोटा में दूसरा सभ्याचारक मेला करवाया 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਚੋਰੀ ਦੇ ਕੇਸ 'ਚ 02 ਦੋਸ਼ੀ ਕਾਬੂ,ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ  ਨਹਿਰ 'ਚ ਨਹਾਉਣ ਗਏ 24 ਸਾਲਾ ਨੌਜਵਾਨ ਦੀ ਡੁੱਬਣ ਨਾਲ ਮੌ+ਤ ਬਰਖਾਸਤ ਕੀਤੇ ਹੈਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ ਸਰਕਾਰ - ਗੌਰਮਿੰਟ ਟੀਚਰ ਯੂਨੀਅਨ शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 29 ਫਰਵਰੀ (ਬਿਊਰੋ) 

ਡਿਪਟੀ ਕਮਿਸ਼ਨਰ ਨਾਲ ਸਵੀਪ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਕੀਤੀ ਸਮੀਖਿਆ
ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਕਿਹਾ, 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਕੀਤਾ ਜਾਵੇ ਪ੍ਰੇਰਿਤ

: ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਹਰੀਸ਼ ਨਈਅਰ ਨੇ ਅੱਜ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਜ਼ਿਲ੍ਹੇ ਵਿਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2024 ਵਿਚ ਵੋਟ ਪ੍ਰਤੀਸ਼ਤਤਾ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਲਈ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਰ ਪਹਿਚਾਣ ਪੱਤਰ ਬਣਾਉਣ ਲਈ ਪ੍ਰੇਰਿਤ ਕਰਨ ਦੀ ਲੋੜ ਹੈ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸਵੀਪ ਵੋਟਰ ਜਾਗਰੂਕਤਾ ਵੈਨਾਂ ਵੀ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭੇਜੀਆਂ ਜਾ ਰਹੀਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟਾਂ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ. ਪੈਟ ਸਬੰਧ ਵਿਚ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ , ਜੋ ਕਿ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਾਰਜਪ੍ਰਣਾਲੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇੇਵੇਗੀ। ਇਸ ਮੋਕੇ ਉਨ੍ਹਾਂ ਨੇ ਵੋਟਰ ਪ੍ਰਣ ਬੋਰਡ ’ਤੇ ਹਸਤਾਖਰ ਕੀਤੇ ਅਤੇ ਸਵੀਪ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਰਾਜਨ ਮੌਂਗਾ ਤੇ ਹੋਰ ਮੌਜੂਦ ਸਨ।

error: copy content is like crime its probhihated