Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਈਲੈਟਸ ਸੈਂਟਰ ਦਾ ਲਾਇਸੰਸ ਕੀਤਾ ਰੱਦ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਈਲੈਟਸ ਸੈਂਟਰ ਦਾ ਲਾਇਸੰਸ ਕੀਤਾ ਰੱਦ

ਨਵਾਂਸ਼ਹਿਰ, 9 ਅਕਤੂਬਰ (ਐਸ ਕੇ ਜੋਸ਼ੀ) 

: ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਅਤੇ (ਜੀ) ਅਧੀਨ ਪ੍ਰਾਰਥੀ ਬਲਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਗੜ੍ਹੀ ਅਜੀਤ ਸਿੰਘ, ਡਾਕਘਰ ਔੜ, ਤਹਿਸੀਲ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 127/ਐਮ.ਏ/ਐਮ.ਸੀ.2 ਮਿਤੀ 28/01/2019 ਫਰਮ ਮੈਸਰਜ਼ ਬੀ ਐਸ ਆਰ ਆਈਲੈਟਸ, ਆਰ.ਵੀ ਕੰਪਲੈਕਸ, ਮੇਨ ਰੋਡ, ਔੜ, ਤਹਿਸੀਲ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਨਗਰ ਯੋਜਨਾਕਾਰ ਵੱਲੋਂ ਆਪਣੇ ਪੱਤਰ ਅਨੁਸਾਰ ਰਿਪੋਰਟ ਕੀਤੀ ਗਈ ਸੀ ਕਿ ਉਕਤ ਆਈਲੈਟਸ ਸੈਂਟਰ ਅਣ-ਅਧਿਕਾਰਤ ਉਸਾਰੀ ਫਸਟ ਫਲੋਰ ‘ਤੇ ਚੱਲ ਰਿਹਾ ਹੈ। ਇਸ ਲਈ ਇਸ ਆਈਲੈਟਸ ਸੈਂਟਰ ਨੂੰ ਕੋਈ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਤਾਂ ਉਸ ਨੂੰ ਰੱਦ ਕੀਤਾ ਜਾਵੇ। ਇਸ ਸਬੰਧੀ ਪ੍ਰਾਰਥੀ ਬਲਦੀਪ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰੰਤੂ ਉਕਤ ਪ੍ਰਾਰਥੀ ਵੱਲੋਂ ਸੱਪਸ਼ਟੀਕਰਨ ਦਫ਼ਤਰ ਵਿਖੇ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਅਨੁਸਾਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ। ਪਰੰਤੂ ਲਾਇਸੰਸ ਧਾਰਕ ਵੱਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖ਼ਾਸਤ ਦਫ਼ਤਰ ਵਿਚ ਪੇਸ਼ ਨਹੀਂ ਕੀਤੀ ਗਈ। ਇਸ ਲਈ ਸਬੰਧਤ ਫਰਮ ਦੇ ਲਾਇਸੰਸ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਅਤੇ (ਜੀ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸਦੇ ਖ਼ੁਦ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਜ਼ਿੰਮੇਵਾਰ ਹੋਵੇਗਾ।