Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦਾਖ਼ਲਾ ਮੁਹਿੰਮ ਵਿੱਚ ਹੁਸ਼ਿਆਰਪੁਰ ਜਿਲ੍ਹਾ ਬਣਿਆ ਪੰਜਾਬ ‘ਚ ਮੋਹਰੀ

ਦਾਖ਼ਲਾ ਮੁਹਿੰਮ ਵਿੱਚ ਹੁਸ਼ਿਆਰਪੁਰ ਜਿਲ੍ਹਾ ਬਣਿਆ ਪੰਜਾਬ ‘ਚ ਮੋਹਰੀ

ਹੁਸ਼ਿਆਰਪੁਰ (ਬਿਊਰੋ) 

ਸ਼ੈਸ਼ਨ 2023-24 ਲਈ ਚਲ ਰਹੀ ਦਾਖਲਾ ਮੁਹਿੰਮ ਵਿੱਚ ਜਿਲ੍ਹਾ ਹੁਸ਼ਿਆਰਪੁਰ ਅੱਵਲ

16 ਮਾਰਚ : ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਪੱਧਰੀ ਦਾਖਲਾ ਮੁਹਿੰਮ ਵਿੱਚ ਜਿਲ੍ਹਾ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਨੇ ਦੱਸਿਆ ਕਿ ਜਿਲ੍ਹੇ ਭਰ ਵਿੱਚ ਦਾਖ਼ਲਾ ਮੁਹਿੰਮ ਨੂੰ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ੳਨ੍ਹਾਂ ਦੱਸਿਆ ਕਿ 31 ਜਨਵਰੀ 2023 ਤੱਕ ਜਿਲ੍ਹੇ ਵਿੱਚ ਦਾਖ਼ਲਾ 153267 ਸੀ ਅਤੇ 16 ਮਾਰਚ ਦੀ ਸਵੇਰ ਤੱਕ 16592 ਨਵਾਂ ਦਾਖ਼ਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਟੇਟ ਦੀ ਦਾਖਲਾ ਫ਼ੀਸਦ ਦਰ 37.6 ਦਰਜ ਕੀਤੀ ਗਈ ਹੈ ਜਦਕਿ ਜਿਲ੍ਹਾ ਹੁਸ਼ਿਆਰਪੁਰ ਵਿੱਚ ਇਹ ਵਾਧਾ ਦਰ 48 ਫ਼ੀਸਦੀ ਦਰਜ ਕੀਤੀ ਗਈ ਹੈ। ਜਿਕਰਯੋਗ ਹੈ ਜਿਲ੍ਹਾ ਹੁਸ਼ਿਆਰਪੁਰ ਤੋਂ ਬਾਦ ਮੋਗਾ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ ਕ੍ਰਮਵਾਰ ਦੂਜੇ, ਤੀਜੇ ਅਤੇ ਚੌਥੇ ਸਥਾਨ ਤੇ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਲਈ ਜਿਲ੍ਹੇ ਦੇ ਸਮੂਹ ਸਕੂਲ ਮੁਖੀ, ਅਧਿਆਪਕ ਅਤੇ ਮਾਪੇ ਵਧਾਈ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਕੂਲਾਂ ਨੂੰ ਆਧੁਨਿਕ ਲੀਹਾਂ ਤੇ ਵਿਕਸਿਤ ਕੀਤਾ ਗਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਦਸੂਹਾ, ਪੁਰਹੀਰਾਂ, ਬਾਗਪੁਰ, ਟਾਂਡਾ ਵਿਖੇ ਪੰਜ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.), ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜਿਲ੍ਹਾ ਸਕੂਲ ਮੁਲਾਂਕਣ ਅਤੇ ਸਹਿਯੋਗ ਟੀਮ ਹਾਜਰ ਸਨ।
ਫੋਟੋ: ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.)