Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ : ਡਾ.ਜਗਤਾਰ ਸਿੰਘ

ਅਜੋਕੇ ਸਮੇਂ ‘ਚ ਯੋਗ ਨੂੰ ਅਪਣਾਉਣ ਦੀ ਹੋਰ ਵਧੇਰੇ ਲੋੜ : ਡਾ.ਜਗਤਾਰ ਸਿੰਘ

ਗੜ੍ਹਦੀਵਾਲਾ 21 ਜੂਨ (ਚੌਧਰੀ) 

: ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਡਾ.ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ.ਜਗਤਾਰ ਸਿੰਘ ਦੀ ਯੋਗ ਅਗਵਾਈ ਹੇਠ ਪੀ. ਐਚ. ਸੀ. ਭੂੰਗਾ ਅਤੇ ਅਧੀਨ ਸਿਹਤ ਸੰਸਥਾਵਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ. ਜਗਤਾਰ ਸਿੰਘ ਨੇ ਕਿਹਾ ਕਿ ਅੱਜਕਲ੍ਹ ਦੀ ਭਜ ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਅੱਗੇ ਉਨ੍ਹਾ ਕਿਹਾ ਕਿ ਆਧੁਨਿਕ ਸਮਾਜ ਵਿਚ ਸਰੀਰਿਕ ਗਤੀਵਿਧੀਆਂ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਨ੍ਹਾਂ ‘ਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ।

ਇਸ ਮੌਕੇ ਡਾ. ਯਸ਼ਪਾਲ ਸਿੰਘ ਨੇ ਸਮੂਹ ਸਟਾਫ ਨੂੰ ਯੋਗਾ ਕਰਵਾਉਦੇ ਹੋਏ ਕਿਹਾ ਕਿ ਯੋਗ ਸਿਰਫ਼ ਸਰੀਰਕ, ਮਾਨਕਿ ਅਤੇ ਅਧਿਆਤਮਕ ਅਭਿਆਸ ਨਹੀਂ ਹੈ ਬਲਕਿ ਇੱਕ ਅਧਿਆਤਮਕ ਮਾਰਗ ਵੀ ਹੈ ਜੋ ਵਿਅਕਤੀ ਨੂੰ ਅੰਦਰੂਨੀ ਸ਼ਾਂਤੀ ਅਤੇ ਆਤਮ ਧਿਆਨ ਵੱਲ ਲੈ ਕੇ ਜਾਂਦਾ ਹੈ।

ਜਸਤਿੰਦਰ ਸਿੰਘ ਬਲਾਕ ਐਜੂਕੇਟਰ ਕਮ ਨੋਡਲ ਅਫਸਰ ਆਈ.ਈ.ਸੀ/ਬੀ.ਸੀ.ਸੀ ਨੇ ਦੱਸਿਆ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਅਤੇ ਲੋਕਪ੍ਰਿਅ ਤਰੀਕਾ ਹੈ ਜੋ ਕਿ ਆਸਨਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀਪੀ, ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ। ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿੱਚ ਵੀ ਸਹਾਈ ਹੁੰਦਾ ਹੈ।

ਇਸ ਮੌਕੇ ਡਾ. ਅਭਿਤੋਜ , ਡਾ. ਵਿਵੇਕ ਕੁਮਾਰ,ਡਾ. ਅਮਨਦੀਪ ਕੌਰ, ਬਲਵਿੰਦਰ ਸਿੰਘ ਫਾਰਮੇਸੀ ਅਫਸਰ,ਗਗਨਦੀਪ ਕੌਰ, ਸਨਜੀਵ ਕੁਮਾਰ, ਪਰਦੀਪ ਕੋਰ, ਮੋਨਿਕਾ,ਜਗਦੀਪ ਸਿੰਘ, ਸੁਰਿੰਦਰ ਕੌਰ,ਹਵਿੰਦਰ ਕੌਰ, ਅਨੀਤਾ, ਕਨਚਨ, ਮੀਨਾ,ਮਨਿੰਦਰ ਸਿੰਘ, ਰਵਿੰਦਰ ਕੁਮਾਰ, ਜਸਵੀਰ ਸਿੰਘ ਅਤੇ ਆਮ ਲੋਗ ਹਾਜਰ ਸਨ।