ਮਾਂ ਦੀ ਮੌਤ ਤੋਂ ਬਾਅਦ ਨਵ ਜਨਮੇ ਬੱਚੇ ਨੇ ਵੀ ਤੋੜਿਆ ਦਮ
ਕਾਠਗੜ੍ਹ, 08 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਬੀਤੇ ਦਿਨ ਪਿੰਡ ਸੁੱਧਾ ਮਾਜਰਾ ਦੀ ਇੱਕ ਔਰਤ ਦੀ ਜਣੇਪੇ ਤੋਂ ਬਾਅਦ ਹੋਈ ਮੌਤ ਉਪਰੰਤ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਉਸਦੇ ਨਵ ਜਨਮੇ ਬੱਚੇ ਨੇ ਵੀ ਦਮ ਤੋੜ ਦਿੱਤਾ ਹੈ ।
ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮਹਿਲਾ ਲਖਵਿੰਦਰ ਕੌਰ ਨੇ ਜਿਸ ਬੱਚੇ (ਲੜਕੇ) ਨੂੰ ਜਨਮ ਦਿੱਤਾ ਸੀ ਉਸ ਦੀ ਸਿਹਤ ਨੂੰ ਸਹੀ ਨਾ ਦੱਸਦੇ ਹੋਏ ਹਸਪਤਾਲ ਸਟਾਫ ਨੇ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਸਮਝਦੇ ਹੋਏ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਹੋਇਆ ਸੀ । ਇੱਧਰ ਲਖਵਿੰਦਰ ਕੌਰ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਤੇ 6 ਅਪ੍ਰੈਲ ਨੂੰ ਉਸ ਦਾ ਸਸਕਾਰ ਕਰਨ ਤੋਂ ਬਾਅਦ ਰਾਤ ਸਮੇਂ ਉਸ ਦੇ ਨਵ ਜਨਮੇ ਬੱਚੇ ਨੇ ਵੀ ਦਮ ਤੋੜ ਦਿੱਤਾ । ਜੱਚਾ ਤੇ ਬੱਚਾ ਦੀ ਜਾਨ ਜਾਣ ਨਾਲ ਪਿੰਡ ਨਿਵਾਸੀ ਅਤੇ ਪੀਡ਼ਤ ਪਰਿਵਾਰ ਡੂੰਘੇ ਸੋਗ ਵਿਚ ਡੁੱਬੇ ਹੋਏ ਹਨ ।








