Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਂ ਦੀ ਮੌਤ ਤੋਂ ਬਾਅਦ ਨਵ ਜਨਮੇ ਬੱਚੇ ਨੇ ਵੀ ਤੋੜਿਆ ਦਮ

ਮਾਂ ਦੀ ਮੌਤ ਤੋਂ ਬਾਅਦ ਨਵ ਜਨਮੇ ਬੱਚੇ ਨੇ ਵੀ ਤੋੜਿਆ ਦਮ

ਮਾਂ ਦੀ ਮੌਤ ਤੋਂ ਬਾਅਦ ਨਵ ਜਨਮੇ ਬੱਚੇ ਨੇ ਵੀ ਤੋੜਿਆ ਦਮ

ਕਾਠਗੜ੍ਹ, 08 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਬੀਤੇ ਦਿਨ ਪਿੰਡ ਸੁੱਧਾ ਮਾਜਰਾ ਦੀ ਇੱਕ ਔਰਤ ਦੀ ਜਣੇਪੇ ਤੋਂ ਬਾਅਦ ਹੋਈ ਮੌਤ ਉਪਰੰਤ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਉਸਦੇ ਨਵ ਜਨਮੇ ਬੱਚੇ ਨੇ ਵੀ ਦਮ ਤੋੜ ਦਿੱਤਾ ਹੈ ।
ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮਹਿਲਾ ਲਖਵਿੰਦਰ ਕੌਰ ਨੇ  ਜਿਸ ਬੱਚੇ (ਲੜਕੇ) ਨੂੰ ਜਨਮ ਦਿੱਤਾ ਸੀ ਉਸ ਦੀ ਸਿਹਤ ਨੂੰ ਸਹੀ ਨਾ ਦੱਸਦੇ ਹੋਏ ਹਸਪਤਾਲ ਸਟਾਫ ਨੇ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਜਿੱਥੇ ਡਾਕਟਰਾਂ ਨੇ ਗੰਭੀਰ  ਹਾਲਤ ਸਮਝਦੇ ਹੋਏ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਹੋਇਆ ਸੀ । ਇੱਧਰ ਲਖਵਿੰਦਰ ਕੌਰ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਤੇ 6 ਅਪ੍ਰੈਲ ਨੂੰ ਉਸ ਦਾ ਸਸਕਾਰ ਕਰਨ ਤੋਂ ਬਾਅਦ ਰਾਤ ਸਮੇਂ ਉਸ ਦੇ ਨਵ ਜਨਮੇ ਬੱਚੇ ਨੇ ਵੀ ਦਮ ਤੋੜ ਦਿੱਤਾ । ਜੱਚਾ ਤੇ ਬੱਚਾ ਦੀ ਜਾਨ ਜਾਣ ਨਾਲ ਪਿੰਡ ਨਿਵਾਸੀ ਅਤੇ ਪੀਡ਼ਤ ਪਰਿਵਾਰ ਡੂੰਘੇ ਸੋਗ ਵਿਚ ਡੁੱਬੇ ਹੋਏ ਹਨ ।