Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਹੋਲੀ ਸਿਟੀ ਕਾਲੋਨੀ ਵਿੱਚ ਕਤਲ ਤੋਂ ਬਾਅਦ ਕਾਲੋਨੀ ਵਾਸੀਆਂ ਨੇ ਕੀਤਾ…..

ਹੋਲੀ ਸਿਟੀ ਕਾਲੋਨੀ ਵਿੱਚ ਕਤਲ ਤੋਂ ਬਾਅਦ ਕਾਲੋਨੀ ਵਾਸੀਆਂ ਨੇ ਕੀਤਾ…..

ਅੰਮ੍ਰਿਤਸਰ(ਰਾਜਨ ਮਾਨ) 

ਹੋਲੀ ਸਿਟੀ ਕਾਲੋਨੀ ਵਿੱਚ ਕਤਲ ਤੋਂ ਬਾਅਦ ਕਾਲੋਨੀ ਵਾਸੀਆਂ ਨੇ ਕੀਤਾ ਕਲੋਨਾਈਜ਼ਰ ਤੇ ਪ੍ਰਸ਼ਾਸ਼ਨ ਵਿਰੁੱਧ ਰੋਸ ਮੁਜ਼ਾਹਰਾ
ਡਿਪਟੀ ਕਮਿਸ਼ਨਰ ਤੇ ਕਾਰਪੋਰੇਸ਼ਨ ਕਮਿਸ਼ਨਰ ਦੇ ਦਫਤਰ ਘੇਰਨ ਦਾ ਐਲਾਨ
ਕਲੋਨਾਈਜ਼ਰ ਵਲੋਂ ਸਰਕਾਰ ਨੂੰ ਲਾਇਆ ਜਾ ਰਿਹਾ ਚੂਨਾ
ਲਾਈਸੈਂਸ ਰੱਦ ਹੋਣ ਦੇ ਬਾਵਜੂਦ ਪ੍ਰਸ਼ਾਸ਼ਨ ਨਹੀਂ ਕਰ ਰਿਹਾ ਕੋਈ ਕਾਰਵਾਈ
ਕਲੋਨਾਈਜ਼ਰ ਤੇ ਪ੍ਸ਼ਾਸ਼ਨ ਦੀ ਕਥਿਤ ਮਿਲੀਭੁਗਤ ਦਾ ਖਮਿਆਜ਼ਾ ਭੁਗਤ ਰਹੇ ਲੋਕ

11 ਅਗਸਤ : ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ੀ ਕਲੋਨੀ ਹੋਲੀ ਸਿਟੀ ਵਿੱਚ ਬੀਤੀ ਰਾਤ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਕਾਲੋਨੀ ਦੇ ਵਾਸੀ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਸਮੂਹ ਕਾਲੋਨੀ ਵਾਸੀਆਂ ਵਲੋਂ ਕਲੋਨਾਈਜ਼ਰ ਵਿਰੁੱਧ ਰੋਸ ਮੁਜ਼ਾਹਰਾ ਕਰਕੇ ਸੁਰੱਖਿਆ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਜਿਲਾ ਪ੍ਰਸ਼ਾਸ਼ਨ ਤੋਂ ਤੁਰੰਤ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ। ਲੋਕਾਂ ਵਲੋਂ ਕਲੋਨਾਈਜ਼ਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।
ਇਥੇ ਵਰਣਨਯੋਗ ਹੈ ਕਿ ਬੀਤੀ ਰਾਤ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀ ਰਾਤ 10 ਵਜੇ ਦੇ ਕਰੀਬ ਕਾਲੋਨੀ ਅੰਦਰ ਦਾਖਲ ਹੋਏ ਅਤੇ ਆਪਣੇ ਪੈਟਰੋਲ ਪੰਪ ਤੋਂ ਵਾਪਸ ਘਰ ਆ ਰਹੇ ਕਾਲੋਨੀ ਦੇ ਵਾਸੀ ਮਨਮੋਹਨ ਸਿੰਘ ਨੂੰ ਉਸਦੇ ਘਰ ਦੇ ਬਾਹਰ ਜਦੋਂ ਉਹ ਕਾਰ ਵਿੱਚੋਂ ਉਤਰਿਆ ਗੋਲੀਆਂ ਮਾਰਕੇ ਮਾਰ ਦਿੱਤਾ ਗਿਆ ਅਤੇ ਹਤਿਆਰੇ ਬਿਨਾਂ ਕਿਸੇ ਖੌਫ ਦੇ ਫਰਾਰ ਹੋ ਗਏ। ਇਸ ਘਟਨਾ ਕਾਰਨ ਕਾਲੋਨੀ ਵਾਸੀਆਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।
ਕਲੋਨਾਈਜ਼ਰ ਵਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਵਿਰੁੱਧ ਅੱਜ ਲੋਕ ਸੜਕਾਂ ਤੇ ਨਿਕਲ ਆਏ ਅਤੇ ਕਲੋਨਾਈਜ਼ਰ ਵਿਰੁੱਧ ਕਾਰਵਾਈ ਦੀ ਮੰਗ ਕਰਨ ਲੱਗੇ। ਲੋਕਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਫੜੇ ਹੋਏ ਸਨ। ਲੋਕਾਂ ਨੇ ਕਾਲੋਨੀ ਦਾ ਮੁੱਖ ਗੇਟ ਬੰਦ ਕਰਕੇ ਕਲੋਨਾਈਜ਼ਰ ਦਾ ਪਿੱਟ ਸਿਆਪਾ ਕੀਤਾ।
ਇਸ ਮੌਕੇ ‘ਤੇ ਬੋਲਦਿਆਂ ਹੋਲੀ ਸਿਟੀ ਟਾਊਨਸ਼ਿਪ ਅੈਸੋਸੀੲਏਸ਼ਨ ਦੇ ਚੀਫ ਪੈਟਰਨ ਰਿਟਾਇਰਡ ਜੁਆਇੰਟ ਡਿਪਟੀ ਡਾਇਰੈਕਟਰ ਇੰਟੈਲੀਜੈਂਸ ਬਿਊਰੋ ਐਚ.ਐਸ.ਘੁੰਮਣ, ਸਾਬਕਾ ਵਾਈਸ ਚਾਂਸਲਰ ਡਾ.ਐਮ.ਪੀ.ਐਸ.ਈਸ਼ਰ , ਮੈਂਬਰ ਪਰਜੀਡੀਅਮ ਸ਼੍ਰੀ ਰਾਜਨ ਮਾਨ, ਗੁਰਦੇਵ ਸਿੰਘ ਮਾਹਲ, ਗੁਰਪ੍ਰੀਤ ਸਿੰਘ ਸਿੱਧੂ, ਸਾਬਕਾ ਰਜਿਸਟਰਾਰ ਡਾ ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਬੀਰ ਸਿੰਘ ਸੋਗੀ, ਡਾ. ਨਰਿੰਦਰਪਾਲ ਸਿੰਘ ਸੈਣੀ, ਨੇ ਕਿਹਾ ਕਿ ਕਾਲੋਨੀ ਦੀ ਸੁਰੱਖਿਆ ‘ਤੇ ਹੋਰ ਕਈ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਉਹ ਕਲੋਨਾਈਜ਼ਰ ਵਿਰੁੱਧ ਪ੍ਰਸ਼ਾਸ਼ਨ ਨੂੰ ਕਈ ਵਾਰ ਲਿਖਕੇ ਦੇ ਚੁੱਕੇ ਹਨ ਪਰ ਕਲੋਨਾਈਜ਼ਰ ਤੇ ਪ੍ਰਸ਼ਾਸ਼ਨ ਦੀ ਕਥਿਤ ਮਿਲੀਭੁਗਤ ਦਾ ਖਮਿਆਜ਼ਾ ਉਹਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਲੁੱਟ ਖਸੁੱਟ ਦੀਆਂ ਪਹਿਲਾਂ ਵੀ ਬਹੁਤ ਵਾਰਦਾਤਾਂ ਹੋ ਚੁੱਕੀਆਂ ਹਨ ਅਤੇ ਹੁਣ ਸ਼ਰੇਆਮ ਕਤਲ ਕਰਨ ਤੱਕ ਨੌਬਤ ਆ ਗਈ ਹੈ। ਉਹਨਾਂ ਕਿਹਾ ਕੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਕਲੋਨਾਈਜ਼ਰ ਦੇ ਲਾਇਸੰਸ ਕਈ ਸਾਲ ਪਹਿਲਾਂ ਦੇ ਖਤਮ ਹੋ ਚੁੱਕੇ ਹਨ ਅਤੇ ਇਹ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਿਹਾ ਹੈ ਪਰ ਸਰਕਾਰ ਇਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਜੇਕਰ ਇਸ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਜਾਵੇਗਾ।
ਲੋਕਾਂ ਵਲੋਂ ਕਲੋਨਾਈਜ਼ਰ ਦੇ ਲਾਇਸੈਂਸ ਰੱਦ ਕਰਨ ਅਤੇ ਉਸ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਸੀ। ਲੋਕ ” ਕਲੋਨਾਈਜ਼ਰ ਮੁਰਦਾਬਾਦ ” ਅਤੇ ” ਪ੍ਰਸ਼ਾਸ਼ਨ ਮੁਰਦਾਬਾਦ ” ਦੇ ਨਾਅਰੇ ਲਾ ਰਹੇ ਸਨ। ਉਹਨਾਂ ਕਿਹਾ ਕਿ ਕਲੋਨਾਈਜ਼ਰ ਸਿਆਸੀ ਦਬਾਉ ਪਾ ਕੇ ਅਧਿਕਾਰੀਆਂ ਨੂੰ ਹੁਣ ਤੱਕ ਡਰਾਉੰਦਾ ਆ ਰਿਹਾ ਹੈ ਪਰ ਹੁਣ ਆਪ ਦੀ ਸਰਕਾਰ ਬਣਨ ਤੇ ਉਹਨਾਂ ਨੂੰ ਆਸ ਦੀ ਕਿਰਨ ਨਜ਼ਰ ਆਈ ਸੀ ਪਰ ਹੁਣ ਵੀ ਕੋਈ ਕਾਰਵਾਈ ਨਹੀਂ ਹੋਈ।
ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਅਜਿਹੇਕਲੋਨਾਈਜ਼ਰਾਂ ਵਿਰੁੱਧ ਸਖਤ ਅੈਕਸ਼ਨ ਲਿਆ ਜਾਵੇ ਜੋ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾ ਰਿਹਾ ਹੈ। ਇਸਦੀ ਜਾਇਦਾਦ ਦੀ ਜਾਂਚ ਕਰਵਾਈ ਜਾਵੇ।
ਉਹਨਾਂ ਕਿਹਾ ਕਿ ਕਲੋਨਾਈਜ਼ਰ ਵਲੋਂ ਜਾਣ- ਬੁੱਝ ਕੇ ਪੁੱਡਾ ਨੂੰ ਇਹ ਕਲੋਨੀ ਨਹੀਂ ਸੌਂਪੀ ਜਾ ਰਹੀ ਤੇ ਨਾ ਹੀ ਮਹਿਕਮਾ ਇਸ ਸਬੰਧੀ ਕੋਈ ਦਿਲਚਸਪੀ ਲੈ ਰਿਹਾ ਹੈ।
ਇਸ ਮੌਕੇ ‘ਤੇ ਸ਼੍ਰੀ ਦਿਲਬਾਗ ਸਿੰਘ ਸੋਹਲ, ਰਾਜਬੀਰ ਸਿੰਘ ਸੰਧੂ, ਜਗਜੀਤ ਸਿੰਘ ਰੰਧਾਵਾ, ਅਮਨਦੀਪ ਸਿੰਘ ਸੇਠੀ, ਜੁਗੇਸ਼ ਕ੍ਹਾਮਰਾ, ਸੁਰਿੰਦਰਪਾਲ ਸਿੰਘ ਮਾਹਲ, ਡਾ. ਬਿਕਰਮਜੀਤ ਸਿੰਘ ਬਾਜਵਾ,ਕਰਨ ਸਿੰਘ, ਸ਼੍ਰੀ ਰੋਹਿਤ, ਦਿਲਬਾਗ ਸਿੰਘ ਸੰਧੂ ਨੌਸ਼ਹਿਰਾ, ਸੁਰਜੀਤ ਸਿੰਘ ਮਾਹਲ, ਹਰਚਰਨ ਸਿੰਘ ਧਾਲੀਵਾਲ, ਗੁਰਪ੍ਰਤਾਪ ਸਿੰਘ ਛੀਨਾ,ਮਨਜੀਤ ਸਿੰਘ ਭੁੱਲਰ, ਜਗਦੀਸ਼ ਭਗਤ, ਰਕੇਸ਼ ਬਜਾਜ,ਭਗਵੰਤ ਸਿੰਘ ਭਿੰਡਰ ਸਮੇਤ ਸੈਂਕੜੇ ਹੋਲੀ ਸਿਟੀ ਨਿਵਾਸੀ ਹਾਜ਼ਰ ਸਨ।