Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*

ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*

ਗੜ੍ਹਦੀਵਾਲਾ 27 ਅਗਸਤ  (ਚੌਧਰੀ )

: ਖੰਡ ਅਤੇ ਪਿਆਜ਼ ਸਮੇਤ ਹੋਰ ਘਰੇਲੂ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਵਜੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਮੋਦੀ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ।

ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਰੋਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਨੇ ਮੇਨ ਰੋਡ ’ਤੇ ਪਹੁੰਚ ਕੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਵੱਧ ਰਹੀ ਮਹਿੰਗਾਈ ਤੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਜ਼ਰੂਰੀ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਰਕਾਰ ਤੋਂ ਮਹਿੰਗਾਈ ’ਤੇ ਕਾਬੂ ਪਾਉਣ ਦੀ ਮੰਗ ਕੀਤੀ। ਇਸ ਮੌਕੇ ਜੋਗਿੰਦਰ ਗਿਲਜੀਆਂ ਤੇ ਜਸਵਿੰਦਰ ਸਿੰਘ ਜੱਸਾ ,ਸਰੋਜ ਮਨਹਾਸ,ਅਚਿਨ ਸ਼ਰਮਾ, ਹਰਵਿੰਦਰ ਸਿੰਘ ਸੋਨੂੰ ਐੱਮਸੀ,ਅਜੀਤ ਕੁਮਾਰ ਘੁੱਕਾ,ਕੈਲਾ ਮਾਂਗਾ,ਜ਼ੋਰਾਵਰ ਸਿੰਘ,ਸੁਭਾਸ਼ ਕੁਮਾਰ ਬਾਸ਼ੀ,ਅਜੈਪਾਲ ਸਹੋਤਾ ਆਦਿ ਭਾਰੀ ਗਿਣਤੀ ਚ ਕਾਂਗਰਸੀ ਆਗੂ ਹਾਜ਼ਰ ਸਨ ।