Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਿਜਲੀ ਸੋਧ ਬਿੱਲ ਪਾਸ ਕਰਵਾਉਣ ਦੇ ਖਿਲਾਫ ਗੜ੍ਹਦੀਵਾਲਾ ‘ਚ…..

ਬਿਜਲੀ ਸੋਧ ਬਿੱਲ ਪਾਸ ਕਰਵਾਉਣ ਦੇ ਖਿਲਾਫ ਗੜ੍ਹਦੀਵਾਲਾ ‘ਚ…..

ਗੜ੍ਹਦੀਵਾਲਾ(ਚੌਧਰੀ) : 

ਬਿਜਲੀ ਸੋਧ ਬਿੱਲ ਪਾਸ ਕਰਵਾਉਣ ਦੇ ਖਿਲਾਫ ਗੜ੍ਹਦੀਵਾਲਾ ਚ ਬਿੱਲ ਦੀਆਂ ਕਾਪੀਆਂ ਸਾੜੀਆਂ 

9 ਅਗਸਤ : ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਵਾਅਦਾ ਖਿਲਾਫੀ ਕਰਨ ਤੇ ਬਿਜਲੀ ਸੋਧ ਬਿੱਲ 2020 ਪਾਸ ਕਰਾਉਣ ਦੇ ਮਨਸੂਬੇ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿੱਚ ਪੇਸ ਕਰਨ ਦੇ ਵਿਰੋਧ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਇਕਾਈ ਗੜ੍ਹਦੀਵਾਲਾ ਦੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ  ਗੜ੍ਹਦੀਵਾਲਾ ਵਿਖੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਬਿਜਲੀ ਸੋਧ ਬਿੱਲ ਤੇ ਪਰਾਲੀ ਵਾਲਾ ਬਿੱਲ ਪਾਰਲੀਮੈਂਟ ਵਿੱਚ ਪੇਸ ਨਹੀਂ ਕਰਨਗੇ। ਇਸ ਬਿੱਲ ਨਾਲ ਜਿਥੇ ਕਿਸਾਨਾਂ ਤੇ ਬੋਝ ਪਵੇਗਾ ਉਥੇ ਮਜਦੂਰਾਂ ਤੇ ਆਮ ਲੋਕਾਂ ਨੂੰ ਵੀ ਪ੍ਰਭਾਵਿਤ ਹੋਣਗੇ ਉਨ੍ਹਾਂ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਦਾ ਵੱਖ ਵੱਖ ਥਾਵਾਂ ਤੇ ਵਿਰੋਧ ਕੀਤਾ ਗਿਆ ਹੈ। ਜੇਕਰ ਇਹ ਬਿੱਲ ਵਾਪਸ ਨਹੀਂ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਚ ਵੀ ਇਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਬਲਦੀਪ ਸਿੰਘ, ਅਵਤਾਰ ਸਿੰਘ, ਕਮਲਦੀਪ ਸਿੰਘ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਦਲਜੀਤ ਸਿੰਘ ਬਾਠ,ਗੁਰਨਾਮ ਸਿੰਘ, ਹਰਵਿੰਦਰ ਸਿੰਘ ਸਮਰਾ, ਸੁਖਦੇਵ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ,ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ,ਅਨਮੋਲ ਪ੍ਰੀਤ ਸਿੰਘ ਸਮਰਾ,ਰਛਪਾਲ ਸਿੰਘ, ਰਾਜਵੀਰ ਸਿੰਘ, ਮਨਪ੍ਰੀਤ ਸਿੰਘ, ਬਲਕਾਰ ਸਿੰਘ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਿਰ ਸਨ।