Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ(ਅਵਿਨਾਸ਼ ਸ਼ਰਮਾ) 

17 ਜਨਵਰੀ 2023 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਾਲਾਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੂਹਿੰਮ ਚਲਾਈ ਜਾ ਰਹੀ ਹੈ।ਇਸ ਮੂਹਿੰਮ ਤਹਿਤ ਬਲਾਕ ਪਠਾਨਕੋਟ ਦੇ ਕਸਬਾ ਸਰਨਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਬੀਜਾਂ ਦੇ ਸੈਂਪਲ ਵੀ ਭਰੇ ਗਏ। ਇਸ ਮੌਕੇ ਊਨਾਂ ਦੇ ਨਾਲ ਡਾ ਪਿ੍ਰਤਪਾਲ ਸਿੰਘ, ਡਾ.ਨਰਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ , ਜੀਵਨ ਲਾਲ, ਰਘਬੀਰ ਸਿੰਘ ਹਾਜ਼ਰ ਸਨ।

ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਫਸਲਾਂ ਉੁਪਰ ਹਮੇਸ਼ਾਂ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ ।ਊਨਾਂ ਕਿਹਾ ਕਿ ਸਿਫਾਰਸ਼ ਨਾਲ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਜਿਥੇ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ਦਾ ਵਾਧਾ ਹੂੰਦਾ ਹੈ ਊਥੇ ਭੋਜਨ ਵੀ ਪ੍ਰਦੂਸ਼ਿਤ ਹੂੰਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਮਨੂੱਖੀ ਅਲਾਮਤਾਂ ਵਧਦੀਆਂ ਹਨ। ਊਨਾਂ ਖਾਦ,ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ , ਊਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੂਸਤ ਕਰਨ ਦੀ ਹਦਾਇਤ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਜੇਕਰ ਕੋਈ ਦੂਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਊਸ ਵਿਰੂੱਧ ਖਾਦ ਕੰਟਰੋਲ ਆਰਡਰ 1985, ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਊਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੂਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੂੰਦਾ ਹੈ ਤਾਂ ਊਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੂੱਖ ਖੇਤੀਬਾੜੀ ਅਫਸਰ ਨੂੰ ਸ਼ਿਕਾਇਤ ਕਰਨ। ਇਸ ਮੌਕੇ ਵੱਖ ਵੱਖ ਖੇਤੀ ਸਮੱਗਰੀ ਦੀਆਂ ਦੂਕਾਨਾਂ ਤੋਂ ਫਸਲਾਂ ਅਤੇ ਸਬਜੀਆਂ ਵਾਲੀਆਂ ਫਸਲਾਂ ਸੈਂਪਲ ਬੀਜਾਂ ਦੇ ਸੈਂਪਲ ਵੀ ਭਰੇ ਗਏ।