Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖੇਤੀਬਾੜੀ ਵਿਭਾਗ ਦੀ ਟੀਮ ਨੇ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਦਾ ਝੋਨਾ ਵਾਹਿਆ

ਖੇਤੀਬਾੜੀ ਵਿਭਾਗ ਦੀ ਟੀਮ ਨੇ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਦਾ ਝੋਨਾ ਵਾਹਿਆ

ਹੁਸ਼ਿਆਰਪੁਰ (ਬਿਊਰੋ) 

13 ਜੂਨ: ਕੱਦੂ ਕੀਤੇ ਝੋਨੇ ਦੀ ਅਗੇਤੀ ਬਿਜਾਈ ਦੀ ਸ਼ਿਕਾਇਤ ਪ੍ਰਾਪਤ ਹੋਣ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪੱਟੀ, ਬਲਾਕ ਹੁਸ਼ਿਆਰਪੁਰ-2 ਵਿਖੇ ਖੇਤੀਬਾੜੀ ਵਿਭਾਗ, ਬਲਾਕ ਹੁਸ਼ਿਆਰਪੁਰ-2 ਦੀ ਟੀਮ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ, ਬਲਾਕ ਹੁਸ਼ਿਆਰਪੁਰ-2, ਧਰਮਵੀਰ ਸ਼ਾਰਦ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਿਸਾਨ ਚਰਨਜੀਤ ਸਿੰਘ ਵਾਸੀ ਪਿੰਡ ਪੱਟੀ, ਬਲਾਕ ਹੁਸ਼ਿਆਰਪੁਰ-2 ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਮਿੱਥੇ ਗਏ ਸਮੇਂ ਤੋਂ ਪਹਿਲਾਂ ਹੀ ਕੁੱਲ 5 ਕਨਾਲ ਰਕਬੇ ’ਤੇ ਕੱਦੂ ਕੀਤੇ ਗਏ ਝੋਨੇ ਦੀ ਲੁਆਈ ਕੀਤੀ ਜਾ ਰਹੀ ਸੀ, ਜਿਸ ਨੂੰ ਮੌਕੇ ’ਤੇ ਹੀ ਰੋਟਾਵੇਟਰ ਨਾਲ ਵਾਹ ਦਿੱਤਾ ਗਿਆ। ਕਿਸਾਨ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਾ ਹੋਣ ਬਾਰੇ ਕਿਹਾ ਗਿਆ, ਜਿਸ ’ਤੇ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਦੱਸਿਆ ਗਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ, ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੱਦੂ ਕੀਤੇ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਣ ਦੀ ਹਦਾਇਤ ਕੀਤੀ ਗਈ ਸੀ। ਕਿਸਾਨ ਵੱਲੋਂ ਇਸ ਸਬੰਧੀ ਆਪਣੀ ਗਲਤੀ ਮੰਨੀ ਗਈ ਅਤੇ ਭੱਵਿਖ ਵਿੱਚ ਅਜਿਹੀ ਗਲਤੀ ਨਾ ਹੋਣ ਦਾ ਵਿਸ਼ਵਾਸ ਦਿੱਤਾ ਗਿਆ। ਖੇਤੀਬਾੜੀ ਵਿਭਾਗ ਵੱਲੋਂ ਬਲਾਕ ਦੇ ਸਮੂਹ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਕੱਦੂ ਕੀਤੇ ਝੋਨੇ ਦੀ ਬਿਜਾਈ 21 ਜੂਨ ਤੋਂ ਹੀ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਾਅ ਹੋ ਸਕੇ।