Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ (ਰਜਿ) ਪੰਜਾਬ ਦੇ ਵਫਦ ਵਲੋਂ 6ਵਾਂ ਪੇ-ਕਮਿਸ਼ਨ ਜਲਦ ਲਾਗੂ ਕਰਵਾਉਣ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 

ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ (ਰਜਿ) ਪੰਜਾਬ ਦੇ ਵਫਦ ਵਲੋਂ 6ਵਾਂ ਪੇ-ਕਮਿਸ਼ਨ ਜਲਦ ਲਾਗੂ ਕਰਵਾਉਣ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 

ਏਡਿਡ ਸਕੂਲ  ਇੰਪਲਾਈਜ਼ ਐਸੋਸੀਏਸ਼ਨ (ਰਜਿ) ਪੰਜਾਬ ਦੇ ਵਫਦ ਵਲੋਂ 6ਵਾਂ ਪੇ-ਕਮਿਸ਼ਨ ਜਲਦ ਲਾਗੂ ਕਰਵਾਉਣ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ 
ਗੜ੍ਹਦੀਵਾਲਾ 19 ਅਪ੍ਰੈਲ (ਯੋਗੇਸ਼ ਗੁਪਤਾ ) : ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ”(ਰਿਜ:) ਪੰਜਾਬ ਦੇ ਵਫਦ ਨੇ 6ਵਾਂ ਪੇ-ਕਮਿਸ਼ਨ ਨਾ ਲਾਗੂ  ਹੋਣ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਨਾਂ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਮੰਗ ਪੱਤਰ ਸੌਂਪਿਆ। ਇਸ ਸਬੰਧੀ ਯੂਨੀਅਨ ਦੇ ਸੂਬਾ ਸਕੱਤਰ ਲਾਲਜੀ ਚੌਧਰੀ ਨੇ ਦੱਸਿਆ ਕਿ ਏਡਿਡ ਸਕੂਲ ਕਰਮਚਾਰੀਆਂ ਨੂੰ ਅਜੇ ਤੱਕ 6ਵਾਂ ਪੈ-ਕਮਿਸ਼ਨ ਨਾ ਲਾਗੂ ਹੋਣਾ, ਰਹਿੰਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰਨ ਸਬੰਧੀ, ਘੱਟ ਤੋਂ ਘੱਟ 30 ਬੱਚਿਆਂ ਦੀ ਸ਼ਰਤ ਕਾਰਨ ਅਧਿਆਪਕਾਂ ਦੀ ਤਨਖ਼ਾਹ ਤੇ ਕੱਟ ਲੱਗਣਾ, ਸਕੂਲਾਂ ਵਿੱਚ ਸਟਾਫ਼ ਦੀ ਭਾਰੀ ਕਮੀ ਹੋਣਾ,ਸਕੂਲਾਂ ਦੀ ਮਾਲੀ ਹਾਲਤ ਖ਼ਰਾਬ ਹੋਣਾ ਆਦਿ ਸਮੱਸਿਆਵਾਂ ਤੋਂ ਕਾਫੀ ਲੰਬੇ ਸਮੇਂ ਤੋਂ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਸਿੱਖਿਆ ਮੰਤਰੀ ਨਾਲ ਇਨ੍ਹਾਂ ਸਮੱਸਿਆਵਾਂ ਸਬੰਧੀ ਗੱਲਬਾਤ ਕਰਕੇ ਵਫਦ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣਗੇ।
ਜਿਕਰਯੋਗ ਹੈ ਕਿ ਪੰਜਾਬ ਰਾਜ ਵਿੱਚ 484 ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਹਨ ਜਿਨ੍ਹਾਂ ਵਿੱਚ 968 ਮੰਜੂਰਸ਼ੁਦਾ ਪੋਸਟਾਂ ਹਨ। ਸੰਨ 2003 ਵਿੱਚ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਭਰਤੀ ਤੇ ਰੋਕ ਲੱਗਣ ਤੋਂ ਬਾਅਦ ਇਨ੍ਹਾਂ ਸਕੂਲਾਂ ਵਿੱਚ ਲੱਗਭਗ 2000 ਦੇ ਕਰੀਬ ਅਧਿਆਪਕ ਅਤੇ ਹੋਰ ਕਰਮਚਾਰੀ ਹੀ ਰਹਿ ਗਏ ਹਨ। ਇਨ੍ਹਾਂ ਸਕੂਲਾਂ ਨੂੰ ਗ੍ਰਾਂਟ ਦੇ ਨਾਂ ਤੇ ਅਧਿਆਪਕਾਂ ਦੀ ਤਨਖਾਹ ਦਾ 95% ਹਿੱਸਾ ਸਰਕਾਰ ਵੱਲੋਂ ਮਿਲਦਾ ਹੈ ਤੇ 5% ਸਕੂਲ ਪ੍ਰਬੰਧਕ ਕਮੇਟੀ ਆਪਣੇ ਵੱਲੋਂ ਦਿੰਦੀ ਹੈ। ਜੇਕਰ ਪੰਜਾਬ ਸਰਕਾਰ ਗੁਆਂਢੀ ਸੂਬਿਆਂ ਹਿਮਾਚਲ, ਰਾਜਸਥਾਨ,ਹਰਿਆਣਾ ਦੀ ਤਰਜ ਏਡਿਡ ਸਕੂਲ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰ ਲੈਂਦੀ ਹੈ ਤਾਂ ਇਸ ਨਾਲ ਸਰਕਾਰ ਨੂੰ ਅਧਿਆਪਕ ਵੀ ਮਿਲ ਜਾਣਗੇ ਅਤੇ ਅਧਿਆਪਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪੱਕੇ ਤੌਰ ਤੇ ਹੱਲ ਵੀ ਹੋ ਜਾਵੇਗਾ। ਇਸ ਮੌਕੇ ਯੂਨੀਅਨ ਸੂਬਾ ਪ੍ਰਧਾਨ ਲਾਲਜੀ ਚੌਧਰੀ ,ਮਾਸਟਰ ਪਵਨ ਕੁਮਾਰ, ਪਰਮਜੀਤ ਸਿੰਘ ਸਮੇਤ ਹੋਰ ਸਾਥੀ ਹਾਜਰ ਸਨ।
ਫੋਟੋ :ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਮੰਗ ਪੱਤਰ ਦਿੰਦੇ ਹੋਏ ਵਫਦ।