Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ੍ਰੋ.ਅਕਾਲੀ ਦਲ ਸੁੱਬਾ ਸੀਨੀਅਰ ਆਗੂ ਸੁਖਬੀਰ ਬਾਦਲ ਦਾ ਅਕਾਲੀ ਆਗੂ ਸ਼ੁਭਮ ਸਹੋਤਾ ਤੇ ਲੱਖੀ ਗਿਲਜੀਆ ਨੇ ਆਪਣੇ ਸਾਥੀਆਂ ਨਾਲ ਓਹਨਾ ਦੀ ਸਿਹਤ ਦਾ ਹਾਲ ਚਾਲ ਜਾਣਿਆ

ਸ੍ਰੋ.ਅਕਾਲੀ ਦਲ ਸੁੱਬਾ ਸੀਨੀਅਰ ਆਗੂ ਸੁਖਬੀਰ ਬਾਦਲ ਦਾ ਅਕਾਲੀ ਆਗੂ ਸ਼ੁਭਮ ਸਹੋਤਾ ਤੇ ਲੱਖੀ ਗਿਲਜੀਆ ਨੇ ਆਪਣੇ ਸਾਥੀਆਂ ਨਾਲ ਓਹਨਾ ਦੀ ਸਿਹਤ ਦਾ ਹਾਲ ਚਾਲ ਜਾਣਿਆ

ਚੰਡੀਗੜ੍ਹ/ਗੜ੍ਹਦੀਵਾਲਾ ਬਿਊਰੋ  (ਯੋਗੇਸ਼ ਗੁਪਤਾ)
ਐੱਸ. ਸੀ. ਬੀ . ਸੀ. ਸਮਾਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਦੇ ਸੂਬਾ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਐੱਸ.ਸੀ. ਸਮਾਜ ਦੇ ਸੀਨੀਅਰ ਆਗੂ ਸੁਭਮ ਸਹੋਤਾ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲਚਾਲ ਪੁੱਛਣ ਉਪਰੰਤ  ਪ੍ਰੈਸ ਵਾਰਤਾ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਸਰਕਾਰ ਬਨਾਉਣ ਲਈ ਅਤੇ ਕਾਰਜਕਾਲ ਦੌਰਾਨ ਹਰ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਵਿੱਚ ਐੱਸ. ਸੀ. ਬੀ. ਸੀ. ਸਮਾਜ ਨੇ ਡੱਟ ਕੇ ਸਾਥ ਦਿੱਤਾ ਸੀ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਐੱਸ. ਸੀ. ਬੀ. ਸੀ. ਸਮਾਜ ਸ਼੍ਰੋਮਣੀ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਲਾ ਕੇ ਚਟਾਨ ਵਾਂਗ ਖੜਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਹੀ ਹੋਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਐੱਸ. ਸੀ. ਬੀ. ਸੀ. ਸਮਾਜ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਫਿਰ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਜਿਸ ਨਾਲ ਸੂਬੇ ਦਾ ਸਰਬ ਪੱਖੀ ਵਿਕਾਸ ਹੋਵੇਗਾ । ਉਨ੍ਹਾ ਕਿਹਾ ਕਿ ਸ. ਸੁਖਵੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਿਹਤ ਠੀਕ ਹੋਣ ਤੋਂ ਬਾਅਦ ਜਲਦੀ ਹੀ ਪੰਜਾਬ ‘ਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਗਤੀਵਿਧੀਆਂ ਚਲਾਈਆਂ ਜਾਣਗੀਆਂ। ਜਿਸ ਵਿਚ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਕਾਰਜ ਕਰਦੇ ਹੋਏ ਪੰਜਾਬ ਨੂੰ ਸਹੂਲਤਾਂ ਭਰਪੂਰ ਅਤੇ ਸਭ ਤੋਂ ਵੱਧ ਵਿਕਸਤ ਸੂਬੇ ਵਜੋਂ ਜਾਣਿਆ ਜਾਵੇਗਾ। ਉਨ੍ਹਾ ਕਿਹਾ ਕਿ ਲੋਕ ਪੰਜਾਬ ‘ਚ ਬਾਦਲ ਸਰਕਾਰ ਬਨਾਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਸਿਹਤ ਦੀ ਤੰਦਰੁਸਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਅਕਾਲੀ ਆਗੂ ਹਾਜ਼ਰ ਸਨ।
ਫ਼ੋਟੋ ਕੈਪਸਨ : ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਚਾਲ ਪੁੱਛਦੇ ਹੋਏ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਦਲਿਤ ਸੀਨੀਅਰ ਆਗੂ ਸ਼ੁਭਮ ਸੋਤਾ ਤੇ ਹੋਰ ਆਗੂ