ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)
6 ਜਨਵਰੀ : ਅੱਜ ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫਤਰ ਗੜ੍ਹਦੀਵਾਲਾ ਵਿਖੇ ਹੋਈ ।ਜਿਸ ਵਿੱਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਜਿਲ਼ਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਕਰਮਜੀਤ ਕੌਰ (ਜਿਲ਼ਾ ਸ਼ਹਿਰੀ ਪ੍ਰਧਾਨ), ਗੁਰਵਿੰਦਰ ਸਿੰਘ ਪਾਬਲਾ (ਜਿਲ਼ਾ ਪ੍ਰਧਾਨ ਦਿਹਾਤੀ) ਵਿਸ਼ੇਸ਼ ਤੌਰ ਤੇ ਹਾਜਰ ਹੋਏ। ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਝਟਕਾ ਮਿਲਿਆ ਜਦੋਂ ਪਾਰਟੀ ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਚੇਅਰਮੈਨ ਮੈਡਮ ਕਰਮਜੀਤ ਕੌਰ, ਗੁਰਵਿੰਦਰ ਸਿੰਘ ਪਾਬਲਾ ਦੀ ਰਹਿਨੁਮਾਈ ਹੇਠ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ । ਇਸ ਮੌਕੇ ਉਪਰੋਕਤ ਆਗੂਆਂ ਨੇ ਵਿਵੇਕ ਗੁਪਤਾ ਨੂੰ ਸਿਰੋਪਾ ਭੇਂਟ ਕਰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।ਇਸ ਮੌਕੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਸ਼ਾਮਲ ਹੋਣ ਤੇ ਵਿਵੇਕ ਗੁਪਤਾ ਨੇ ਕਿਹਾ ਕਿ ਪਾਰਟੀ ਦੀਆਂ ਉਸਾਰੂ ਗਤੀਵਿਧੀਆਂ ਨੂੰ ਦੇਖਦੇ ਹੋਏ ਉਹ ਆਮ ਆਦਮੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਲਈ ਹਮੇਸ਼ਾ ਤਿਆਰ ਰਹਿਣਗੇ।ਇਸ ਮੌਕੇ ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸੈਣੀ, ਕੌਂਸਲਰ ਟਾਂਡਾ ਜਗਜੀਵਨ ਜੱਗੀ, ਕੈਪਟਨ ਤਰਸੇਮ ਸਿੰਘ, ਪਰਮਜੀਤ ਸਿੰਘ ਚੱਢਾ, ਰੂਪ ਲਾਲ ਫਤਿਹਪੁਰ, ਹਰਜੀਤ ਥੇਂਦਾ, ਜਸਵੀਰ ਸਿੰਘ ਰੂਪੋਵਾਲ, ਹੈਪੀ, ਸੰਘਾ ਸਮੇਤ ਪਾਰਟੀ ਦੇ ਹੋਰ ਮੈਂਬਰ ਵੀ ਹਾਜਰ ਸਨ।