ਹੁਸ਼ਿਆਰਪੁਰ 10 ਨਵੰਬਰ (ਬਿਊਰੋ) : ਜਿਲੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4875 ਸੈਪਲ ਲਏ ਹਨ। ਅੱਜ ਡੇਗੂ ਦੇ 27 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 07 ਨਵੇ ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1638 ਹੋ ਗਈ ਹੋਈ ਹੈ ।
ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1906 ਨਵੇ ਸੈਪਲ ਲੈਣ ਨਾਲ ਅਤੇ 1785 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 04 ਨਵੇਂ ਪਾਜੇਟਿਵ ਕੇਸ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28761 ਹੈ ਅਤੇ ਬਾਹਰਲੇ ਜਿਲਿਆ ਤੋ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30841 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 930931 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 902425 ਸੈਪਲ ਨੈਗਟਿਵ ਹਨ । ਜਦ ਕਿ 1552 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 986 ਹੈ । ਐਕਟਿਵ ਕੇਸਾ ਦੀ ਗਿਣਤੀ 14 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29841 ਹੈ ।