ਗੜ੍ਹਦੀਵਾਲਾ (ਚੌਧਰੀ)
: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੁੱਖ ਸੇਵਾਦਾਰ ਸਰਦਾਰ ਐਸ ਪੀ ਸਿੰਘ ਓਬਰਾਏ ਦੇ ਯਤਨਾ ਸਦਕਾ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੋਸਾਇਟੀ ਦੇ ਮੈਂਬਰਾਂ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਸੜਕ ਤੇ ਆ ਜਾ ਰਹੇ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ। ਟਰੱਸਟ ਦੀ ਟੀਮ ਵੱਲੋਂ ਗੜ੍ਹਦੀਵਾਲਾ,ਰੰਧਾਵਾ, ਮਾਨਗੜ੍ਹ ਵਿਖੇ ਬਿਨ੍ਹਾਂ ਰਿਫਲੈਕਟਰ ਵਾਹਨਾਂ ਤੇ ਰਿਫਲੈਕਟਰ ਲਗਾਏ । ਇਸੇ ਲੜੀ ਤਹਿਤ ਟੀਮ ਵਲੋਂ ਹਾਈਵੇਅ ਤੇ ਬਿਨ੍ਹਾਂ ਰਿਫਲੈਕਟਰ ਚੱਲ ਰਹੇ ਵਾਹਨਾਂ ਨੂੰ ਰੋਕ ਕੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਤੇ ਸੁਸਾਇਟੀ ਦੇ ਆਗਿਆ ਪਾਲ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਭਾਰੀ ਧੁੰਦ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਕਰੀਬ 40 ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ ਹਨ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਹਿਦਾਇਤ ਕਰਦਿਆਂ ਕਿਹਾ ਗਿਆ ਕਿ ਧੁੰਦ ਦੌਰਾਨ ਹੌਲੀ ਰਫਤਾਰ ਵਿੱਚ ਵਾਹਨ ਚਲਾਉਣਾ ਚਾਹੀਦਾ ਹੈ ਕਿ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਹੋ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬੱਚ ਸਕਣ। ਇਸ ਮੌਕੇ ਤੇ ਸੁਸਾਇਟੀ ਦੇ ਜਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ,ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਉਪ ਪ੍ਰਧਾਨ ਬਲਰਾਮ ਸਿੰਘ ਰੰਧਾਵਾ, ਸੈਕਟਰੀ ਗੁਰਪ੍ਰੀਤ ਸਿੰਘ ਅਤੇ ਹੋਰ ਸੁਸਾਇਟੀ ਦੇ ਮੈਂਬਰ ਹਾਜਰ ਸਨ।
ਫੋਟੋ : ਰਿਫਲੈਕਟਰ ਲਗਾਉਂਦੇ ਹੋਏ ਸੋਸਾਇਟੀ ਦੇ ਮੈਂਬਰ