Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਗੜਦੀਵਾਲਾ ਨੂੰ ਦਿੱਤਾ ਮੰਗ ਪੱਤਰ

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਗੜਦੀਵਾਲਾ ਨੂੰ ਦਿੱਤਾ ਮੰਗ ਪੱਤਰ

ਗੜ੍ਹਦੀਵਾਲਾ (ਚੌਧਰੀ) 
ਪਿੰਡ ਦਾਨ ਸਿੰਘ ਵਾਲਾ ਕੋਠੇ ਜੀਵਨ ਸਿੰਘ ਜ਼ਿਲਾ ਬਠਿੰਡਾ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ

: ਅੱਜ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ  ਹਰਬੰਸ ਸਿੰਘ ਧੂਤ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਹੁਸ਼ਿਆਰਪੁਰ ,ਕਨਵੀਨਰ ਰਣਜੀਤ ਸਿੰਘ ਚੌਹਾਨ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਮਨਜੀਤ ਕੌਰ ਭੱਟੀਆਂ ਪ੍ਰਧਾਨ ਜਿਲਾ ਕਸਟਰਕਸ਼ਨ ਵਰਕਰ ਯੂਨੀਅਨ ਹੁਸ਼ਿਆਰਪੁਰ ਵੱਲੋਂ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਗੜਦੀਵਾਲਾ ਦੇ ਨਾਇਬ ਤਹਿਸੀਲਦਾਰ  ਰਾਹੀਂ  ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਉਸ ਵਿੱਚ ਹਰਬੰਸ ਸਿੰਘ ਧੂਤ ਨੇ ਬੋਲਦਿਆਂ ਕਿਹਾ ਕਿ ਪਿੰਡ ਦਾਨ ਸਿੰਘ ਵਾਲਾ ਕੋਠੇ ਬਾਬਾ ਜੀਵਨ ਸਿੰਘ ਜਿਲਾ ਬਠਿੰਡਾ ਦੇ ਗਰੀਬ ਖੇਤ ਮਜ਼ਦੂਰਾਂ ਦੇ ਘਰਾਂ ਤੇ ਹਮਲਾ ਕਰਕੇ 150 ਦੇ ਕਰੀਬ ਗਰੀਬ ਵਿਰੋਧੀ ਆਂਸਰਾਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਤੇਜ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਘਰਾਂ ਦੀ ਲੁੱਟਮਾਰ ਕੀਤੀ। ਯੂਨੀਅਨ ਮੰਗ ਕਰਦੀ ਹੈ ਕਿ ਹਮਲਾਵਰਾਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਦਿੱਤੀ ਜਾਵੇ। ਨੁਕਸਾਨ ਦਾ 10 ਲੱਖ ਰੁਪਏ ਪ੍ਰਤੀ ਘਰ ਬਣਾਉਣ ਦਾ ਮੁਆਵਜਾ ਦਿੱਤਾ ਜਾਵੇ, ਹਰ ਪਰਿਵਾਰ ਨੂੰ ਉਸਦੀ ਯੋਗਤਾ ਮੁਤਾਬਕ ਜੀਅ ਨੂੰ ਨੌਕਰੀ ਦਿੱਤੀ ਜਾਵੇ ।ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 600 ਰੁਪਏ ਅਤੇ ਸਾਲ ਵਿੱਚ ਘੱਟੋ ਘੱਟ 250 ਦਿਨ ਕੰਮ ਦਿੱਤਾ ਜਾਵੇ ।ਰਿਹਾਇਸ਼ ਲਈ ਦਸ ਮਰਲੇ ਦੇ ਪਲਾਟ ਅਤੇ10 ਲੱਖ ਰੁਪਏ ਉਸਾਰੀ ਲਈ ਗਰਾਂਟ ਦਿੱਤੀ ਜਾਵੇ ।ਪਬਲਿਕ ਵੰਡ ਪ੍ਰਣਾਲੀ ਨੂੰ ਮਜਬੂਤ ਬਣਾਇਆ ਜਾਵੇ ਖਾਣ ਅਤੇ ਆਮ ਵਰਤ ਦੀਆਂ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ ।ਪੇਡੂ ਗਰੀਬਾਂ ਦੇ ਕਰਜੇ ਮਾਫ ਕੀਤੇ ਜਾਣ। ਜਮੀਨ ਸੁਧਾਰ ਲਾਗੂ ਕਰਕੇ ਵਾਧੂ ਜਮੀਨ ਬੇਜ਼ਮੀਨਿਆਂ ਵਿੱਚ ਵੰਡੀ ਜਾਵੇ। ਦਲਿਤ ਔਰਤਾਂ ਤੇ ਹੋ ਰਹੇ ਹਮਲੇ ਬੰਦ ਕੀਤੇ ਜਾਣ। ਪਿੰਡਾਂ ਵਿੱਚ ਲਾਲ ਲਕੀਰ ਅੰਦਰ ਗਰੀਬਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ ।ਅੱਜ ਦੇ ਇਸ ਮੰਗ ਪੱਤਰ ਦੇਣ ਵਾਲਿਆਂ ਵਿੱਚ ਗੁਰਦੀਪ ਸਿੰਘ ਡੱਫਰ ,ਗਿਆਨੀ ਸੋਹਣ ਸਿੰਘ  ਅਮਰੀਕ ਸਿੰਘ, ਰਕੇਸ਼ ਕੁਮਾਰ, ਬਾਲਕਿਸ਼ਨ, ਪੰਕਜ ਚਠਿਆਲ, ਕੁਲਵਰਨ ਸਿੰਘ ਧੂਤ ਗੁਰਮੇਲ ਸਿੰਘ ਗਗਿੰਦਰ ਪਾਲ ਆਦਿ ਹਾਜ਼ਰ ਸਨ ਫੋਟੋ ਈਮੇਲ