Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲੇ ਦੇ ਸਾਰੇ ਨਿੱਜੀ ਵਿਦਿਅਕ ਅਦਾਰੇ ਬੰਦ ਰਹਿਣਗੇ

ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲੇ ਦੇ ਸਾਰੇ ਨਿੱਜੀ ਵਿਦਿਅਕ ਅਦਾਰੇ ਬੰਦ ਰਹਿਣਗੇ

ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲੇ ਦੇ ਸਾਰੇ ਨਿੱਜੀ ਵਿਦਿਅਕ ਅਦਾਰੇ ਬੰਦ ਰਹਿਣਗੇ

ਗੁਰਦਾਸਪੁਰ, 3 ਅਪ੍ਰੈਲ ( ਅਸ਼ਵਨੀ ) – ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਗੁਰਦਾਸਪੁਰ ਜਿਲੇ ਦੇ ਸਾਰੇ ਪ੍ਰਾਈਵੇਟ ਸਿਖਿਅਕ ਅਦਾਰੇ ਬੰਦ ਰਹਿਣਗੇ। ਇਹ ਐਲਾਨ ਸੁਖਜਿੰਦਰਾਂ ਗਰੁੱਪ ਆਫ ਇੰਸਟੀਚਿਊਟਸ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਐਸ. ਜੀ. ਆਈ ਕੈਪਸ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲੈਣ ਤੋਂ ਬਾਅਦ ਕੀਤਾ। ਇਹਨਾ ਜੱਥੇਬੰਦੀਆਂ ਵਿੱਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ, ਜੈਕ ਦੇ ਸਰਪ੍ਰਸਤ ਡਾ. ਮਨਜੀਤ ਸਿੰਘ ਕੋ ਚੇਅਰਮੈਨ, ਡਾ. ਅੰਸ਼ੂ ਕਟਾਰੀਆ, ਗੁਰਦਾਸਪੁਰ ਜਿਲੇ ਦੇ ਸਕੂਲਾਂ ਦੇ ਪ੍ਰਧਾਨ ਡਾ. ਮੋਹਿਤ ਮਹਾਜਨ ਪ੍ਰਮੁੱਖ ਤੋਰ ਤੇ ਸ਼ਾਮਿਲ ਸਨ।ਇਸ ਮੌਕੇ ਧੂਰੀ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਪੁਲਿਸ ਨੇ ਸਪਲੀਮੈਂਟਰੀ ਸਟੇਟਮੈਂਟ ਨੂੰ ਆਧਾਰ ਬਣਾ ਕੇ 4 ਸਾਲ ਦੀ ਬੱਚੀ ਦੇ ਰੇਪ ਕੇਸ ਵਿੱਚ ਅਸਲ ਮੁਜਰਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸਵਿੰਦਰ ਸਿੰਘ ਗਿੱਲ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਰੋਸ ਵੱਜੋਂ ਉਹਨਾ ਨੇ ਕੱਲ ਗੁਰਦਾਸਪੁਰ ਦੇ ਸਾਰੇ ਪ੍ਰਾਈਵੇਟ ਵਿਦਿੱਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਕਿਉਂਕਿ ਬੱਚੀ ਦੀ ਮਾਂ ਬੱਚੀ ਨੂੰ ਸਕੂਲ ਤੋਂ ਬਿਲਕੁੱਲ ਤੰਦਰੁਸਤ ਲੈ ਕੇ ਗਈ ਸੀ ਅਤੇ ਬਾਅਦ ਵਿੱਚ ਇਹ ਘਿਨੋਣਾ ਦੋਸ਼ ਲਗਾਇਆ ਗਿਆ ਹੈ। ਇਸ ਲਈ ਗਿਲ ਨੂੰ ਤੁਰੰਤ ਰਿਹਾ ਕੀਤਾ ਜਾਵੇ।ਡਾ. ਮੋਹਿਤ ਮਹਾਜਨ ਅਤੇ ਡਾ. ਅੰਸ਼ੂ ਕਟਾਰੀਆਂ ਨੇ ਕਿਹਾ ਕਿ ਪੁਲਿਸ ਨੇ ਹਾਈਵੇ ਤੋਂ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਚੁਕਵਾਉਣ ਦੇ ਦਬਾਅ ਹੇਠ ਆ ਕੇ ਗਿਲ ਨੂੰ ਅਰੈਸਟ ਕੀਤਾ ਹੈ। ਉਹਨਾ ਕਿਹਾ ਰਿਹਾਈ ਨਾ ਹੋਣ ਦੀ ਸੂਰਤ ਵਿੱਚ ਗੁਰਦਾਸਪੁਰ ਤੋਂ ਇਲਾਵਾ ਪੂਰੇ ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਜਾਵੇਗਾ। ਡਾ. ਕਟਾਰਿਆ ਨੇ ਕਿਹਾ ਕਿ ਜੈਕ ਦਾ ਡੈਲੀਗੇਸ਼ਨ ਮੁੱਖ ਮੰਤਰੀ ਪੰਜਾਬ ਨਾਲ ਜਲਦ ਮੀਟਿੰਗ ਕਰ ਕੇ ਉਹਨਾ ਦੇ ਧਿਆਨ ਵਿੱਚ ਸਾਰਾ ਕੇਸ ਲਿਆਉਂਦਾ ਜਾਵੇਗਾ।ਇਸ ਮੌਕੇ ਰਮਨ ਭੱਲਾ ਅਮਨ ਭੱਲਾ ਗਰੁੱਪ ਆਫ ਇੰਸਟੀਚੂਟਸ, ਨਰਸਿੰਗ ਐਸ਼ੋਸੀਐਨ ਤੋਂ ਸ , ਗੁਰਦਿਆਲ ਸਿੰਘ, ਪੁੱਕਾ ਤੋਂ ਅਸ਼ਵਨੀ ਅਸ਼ੋਕ, ਜੀ. ਐਨ. ਡੀ. ਯੂ ਬੀ ਐਡ ਕਾਲਜ ਐਸੋਸੀਐਸ਼ਨ ਤੋਂ ਸਤਵਿੰਦਰ ਸੰਧੂ ਅਤੇ ਪੰਜਾਬ ਰਾਸਾ ਦੇ ਪ੍ਰਧਾਨ ਹਰਪਾਲ ਸਿੰਘ ਯੂ ਕੇ ਨੇ ਕਿਹਾ ਕਿ ਸੀ ਸੀ ਟੀ ਵੀ ਫੁਟੇਜ਼ ਤੋਂ ਜਾਪਦਾ ਹੈ ਕਿ ਇਹ ਘਟਨਾ ਸਕੂਲ ਵਿੱਚ ਨਹੀ ਹੋ ਸਕਦੀ ਅਤੇ ਪੁਲਿਸ ਇਸਦੀ ਪੂਰੀ ਛਾਨਬੀਣ ਕਰੇ।