Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਅਕਤੂਬਰ ਦੇ ਧਰਨਿਆਂ ਦੀਆਂ ਵੱਡੀ….

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਅਕਤੂਬਰ ਦੇ ਧਰਨਿਆਂ ਦੀਆਂ ਵੱਡੀ….

ਦਸੂਹਾ (ਚੌਧਰੀ) 

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਅਕਤੂਬਰ ਦੇ ਧਰਨਿਆਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ ਤਿਆਰੀਆਂ

28 ਸਤੰਬਰ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ ਤੇ ਸੂਬੇ ਭਰ ਵਿਚ ਦਿੱਤੇ ਜਾ ਰਹੇ ਹਨ। ਉਹਨਾਂ ਧਰਨਿਆਂ ਦੀਆਂ ਤਿਆਰੀਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿਚ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ ਤੇ ਵਰਕਰਾਂ ਅਤੇ ਹੈਲਪਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਪਰੋਕਤ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਧਾਨ ਜਸਵੀਰ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ 2 ਅਕਤੂਬਰ ਨੂੰ ਆਈ ਸੀ ਡੀ ਐਸ ਸਕੀਮ ਨੂੰ ਸ਼ੁਰੂ ਹੋਇਆ 47 ਸਾਲ ਪੂਰੇ ਹੋ ਜਾਣਗੇ । ਪਰ ਐਨੇ ਲੰਮੇ ਸਮੇਂ ਅੰਦਰ ਸਮੇਂ ਦੀਆਂ ਸਰਕਾਰਾਂ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ । ਜਿਸ ਕਰਕੇ ਉਹਨਾਂ ਨੂੰ ਸੰਘਰਸ਼ ਕਰਨਾ ਪੈਂਦਾ ਹੈ । ਉਹਨਾਂ ਕਿਹਾ ਕਿ 2 ਅਕਤੂਬਰ ਨੂੰ ਹਰ ਬਲਾਕ ਤੇ ਧਰਨਾ ਪ੍ਰਦਰਸ਼ਨ ਕਰਕੇ ਉੱਚ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤੇ ਜਾਣਗੇ ।
ਉਹਨਾਂ ਦੋਸ਼ ਲਗਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ 47 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ । ਪਰ ਕੇਂਦਰ ਵਿਚ ਆਈਆਂ ਸਰਕਾਰਾਂ ਨੇ ਉਹਨਾਂ ਨੂੰ ਪੱਕਾ ਮੁਲਾਜ਼ਮ ਨਹੀਂ ਐਲਾਨਿਆ ਤੇ ਸੋਸ਼ਲ ਵਰਕਰ ਕਿਹਾ ਜਾਂਦਾ ਹੈ । ਉਹਨਾਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਅਤੇ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅੰਤਾਂ ਦੀ ਮਹਿਗਾਈ ਵਿਚ ਘੱਟ ਮਾਣ ਭੱਤੇ ਨਾਲ ਗੁਜਾਰਾ ਕਰਨਾ ਬਹੁਤ ਔਖਾ ਹੈ । ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਹਰ ਸਾਲ ਕਰੋੜਾਂ ਰੁਪਏ ਦਾ ਫੰਡ ਰੱਖਿਆ ਜਾਂਦਾ ਹੈ । ਪਰ ਅਜੇ ਤੱਕ ਦੇਸ਼ ਭਰ ਵਿਚ ਬਹੁਤ ਘੱਟ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਹੀ ਸਰਕਾਰੀ ਹਨ । ਬਾਕੀ ਸੈਂਟਰ ਤਾਂ ਧਰਮਸ਼ਾਲਾਵਾਂ , ਧਾਰਮਿਕ ਸਥਾਨਾਂ ਦੇ ਅੰਦਰ , ਸਕੂਲਾਂ ਵਿਚ ਜਾਂ ਕਿਰਾਏ ਦੇ ਮਕਾਨਾਂ ਵਿਚ ਹੀ ਚੱਲ ਰਹੇ ਹਨ । ਬਹੁਤ ਬੁਰਾ ਹਾਲ ਆ । ਪੀਣ ਵਾਲਾ ਸਾਫ ਸੁਥਰਾ ਪਾਣੀ ਨਹੀਂ ਮਿਲਦਾ । ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ । ਕਈ ਸੈਂਟਰਾਂ ਵਿਚ ਤਾਂ ਬਿਜਲੀ ਤੇ ਪੱਖੇ ਵੀ ਨਹੀਂ ਹਨ । ਇਸ ਲਈ ਸਾਰੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਸਰਕਾਰੀ ਬਣਾਈਆਂ ਜਾਣ । ਬੱਚਿਆਂ ਨੂੰ ਪੜਾਉਣ ਅਤੇ ਖੇਡਣ ਲਈ ਪ੍ਰਬੰਧ ਕੀਤਾ ਜਾਵੇ । ਉਹਨਾਂ ਕਿਹਾ ਕਿ ਅਸੀਂ ਤਾਂ ਗਰੇਡ ਮੰਗ ਰਹੇ ਹਾਂ । ਪਰ ਪੰਜਾਬ ਵਿਚ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ । ਜਿਸ ਕਰਕੇ ਭਾਰੀ ਖੱਜਲਖੁਆਰੀ ਹੋ ਰਹੀ ਹੈ । ਸੀ ਡੀ ਪੀ ੳ ਦੀਆਂ ਅਸਾਮੀਆਂ ਖਾਲੀ ਪਈਆਂ ਹਨ । ਜੀਹਨੂੰ ਚਾਰਜ ਦਿੱਤਾ ਜਾਂਦਾ ਉਹਨੂੰ ਡੀ ਡੀ ਓ ਪਾਵਰਾਂ ਨਹੀਂ ਦਿੱਤੀਆਂ ਜਾਂਦੀਆਂ । ਅਜਿਹਾ ਪਿਛਲੇਂ 6 ਮਹੀਨਿਆਂ ਤੋਂ ਹੋ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਬੱਜਟ ਵੀ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ । ਐਨ ਜੀ ਓ ਅਧੀਨ ਚੱਲਦੇ 8 ਬਲਾਕਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਵੀ ਨਹੀਂ ਹੋ ਰਿਹਾ । ਇਸੇ ਤਰ੍ਹਾਂ ਕਰੈਚ ਵਰਕਰਾਂ ਦੀਆਂ ਲਗਭਗ 36 ਮਹੀਨਿਆਂ ਦੀਆਂ ਤਨਖ਼ਾਹਾਂ ਸਰਕਾਰ ਵੱਲ ਬਕਾਇਆ ਖੜੀਆਂ ਹਨ ।ਉਹਨਾਂ ਕਿਹਾ ਜੇਕਰ 2 ਅਕਤੂਬਰ ਤੋਂ ਬਾਅਦ ਵੀ ਸੁੱਤੀ ਹੋਈ ਸਰਕਾਰ ਨਾ ਜਾਗੀ ਤਾਂ ਜਥੇਬੰਦੀ ਵੱਲੋਂ ਵੱਡੇ ਐਕਸ਼ਨ ਲਏ ਜਾਣਗੇ ।

error: copy content is like crime its probhihated