Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਜੁਲਾਈ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 2 ਜੁਲਾਈ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ

ਦਸੂਹਾ (PPT NEWS) 

29 ਜੂਨ – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 2 ਜੁਲਾਈ ਦਿਨ ਐਤਵਾਰ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਉਪਰੋਕਤ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ —-ਜਸਵੀਰ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਪੰਜਾਬ ਭਰ ਦੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ ਕਈ ਮਹੀਨਿਆਂ ਤੋਂ ਬੜੀ ਬੇਸਬਰੀ ਨਾਲ ਤਨਖਾਹਾਂ ਨੂੰ ਉਡੀਕ ਰਹੀਆਂ ਹਨ। ਪਰ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕਦੀ । ਉਹਨਾਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ 19 ਮਈ ਨੂੰ ਜਥੇਬੰਦੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ ਸੀ । ਜਿਸ ਵਿੱਚ ਤਨਖਾਹਾਂ ਤੋਂ ਇਲਾਵਾ 12 ਸੂਤਰੀ ਮੰਗ ਪੱਤਰ ਤੇ ਗੱਲਬਾਤ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ । ਪਰ ਅਜੇ ਤੱਕ ਨਾ ਤਾਂ ਤਨਖਾਹਾਂ ਮਿਲੀਆਂ ਅਤੇ ਨਾ ਹੀ ਹੋਰਨਾਂ ਮੰਗਾਂ ਦਾ ਨਿਪਟਾਰਾ ਹੋਇਆ । ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਬੇਚੈਨੀ ਹੈ । ਬਹੁਤ ਸਾਰੀਆਂ ਵਰਕਰਾਂ ਤੇ ਹੈਲਪਰਾਂ ਇਸ ਨਿਗੂਣੇ ਜਿਹੇ ਮਾਣ ਭੱਤੇ ਤੇ ਹੀ ਗੁਜ਼ਾਰਾ ਕਰਦੀਆਂ ਹਨ ।‌ ਪਰ ਅੱਜ ਉਹਨਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ ਜੋ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਪਰ ਦੁੱਗਣਾ ਤਾਂ ਕੀ ਕਰਨਾ ਸੀ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਨਹੀਂ ਮਿਲ ਰਹੀਆਂ ।