ਚੰਡੀਗੜ੍ਹ 11 ਮਈ (ਪ੍ਰਾਈਮ ਪੰਜਾਬ ਟਾਈਮਜ਼)
: ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ ।ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਗਈ ਹੈ।
ਸਾਰੇ ਵਿੱਦਿਅਕ ਅਦਾਰਿਆਂ ‘ਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।