ਚੰਡੀਗੜ੍ਹ 8 ਮਈ (ਪ੍ਰਾਈਮ ਪੰਜਾਬ ਟਾਈਮਜ਼)
: ਦੇਸ਼ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਸਥਿਤ ਸਾਰੀਆਂ ਯੂਨੀਵਰਸਿਟੀਆਂ, ਕਾਲਜ, ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਅਤੇ ਹੋਰ ਵਿੱਦਿਅਕ ਅਦਾਰੇ ਆਉਣ ਵਾਲੇ 3 ਦਿਨਾਂ ਵਾਸਤੇ ਮੁਕੰਮਲ ਤੌਰ ਤੇ ਬੰਦ ਰਹਿਣਗੇ।
ਹੁਕਮਾਂ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
—ਹਰਜੋਤ ਸਿੰਘ ਬੈਂਸ
ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ।