Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਸਤੀਵਾਲ ਸਕੂਲ ਦੇ ਸਮੂਹ ਸਟਾਫ਼ ਨੇ ਸਕੂਲ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਜਸਵੀਰ ਰਾਜਾ ਨੂੰ ਸੌਂਪਿਆ ਮੰਗ ਪੱਤਰ

ਮਸਤੀਵਾਲ ਸਕੂਲ ਦੇ ਸਮੂਹ ਸਟਾਫ਼ ਨੇ ਸਕੂਲ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਜਸਵੀਰ ਰਾਜਾ ਨੂੰ ਸੌਂਪਿਆ ਮੰਗ ਪੱਤਰ

ਮਸਤੀਵਾਲ ਸਕੂਲ ਦੇ ਸਮੂਹ ਸਟਾਫ਼ ਨੇ ਸਕੂਲ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਜਸਵੀਰ ਰਾਜਾ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ 15 ਜੁਲਾਈ (ਚੌਧਰੀ) : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸ਼ਹੀਦ ਕਾਂਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਦੀ ਬਿਲਡਿੰਗ ਵਿੱਚ ਚੱਲ ਰਹੀ ਆਈ ਟੀ ਆਈ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਉਨ੍ਹਾਂ ਨਾਲ ਹਾਜਰ ਸਨ। ਇਸ ਮੌਕੇ ਸ਼ਹੀਦ ਕਾਂਸਟੇਬਲ ਨਰਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਮਸਤੀਵਾਲ ਦੇ ਸਮੂਹ ਸਟਾਫ਼ ਨੇ ਸਕੂਲ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਹਲਕਾ ਵਿਧਾਇਕ ਨੂੰ ਜਾਣੂ ਕਰਵਾਉਂਦੇ ਹੋਏ ਇੱਕ ਮੰਗ ਪੱਤਰ ਸੌਂਪਿਆ। ਜਿਨ੍ਹਾਂ ਵਿੱਚ ਸਕੂਲ ਦੇ ਵਿਹੜੇ ਵਿੱਚ ਇੰਟਰ ਲਾੱਕ ਟਾਇਲਾਂ ਲਗਵਾਇਆ ਜਾਣ, ਸਕੂਲ ਵਿੱਚ ਪੀ ਟੀ ਆਈ ਅਧਿਆਪਕ ਦਿੱਤਾ ਜਾਵੇ ਤਾਂ ਜੋ ਖੇਡਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ,ਸਕੂਲ ਵਿੱਚ ਸਫਾਈ ਕਰਮਚਾਰੀ ਦੀ ਪੋਸਟ ਦਿੱਤੀ ਜਾਵੇ, ਸਕੂਲ ਵਿੱਚ ਸਾਇਕਲ ਖੜਾ ਕਰਨ ਲਈ ਸਾਇਕਲ ਸ਼ੈਡ ਬਣਾਇਆ ਜਾਵੇ, ਸਕੂਲ ਵਿੱਚ ਪੀਣ ਵਾਲੇ ਪਾਣੀ ਲਈ ਵਾਟਰ ਸਪਲਾਈ ਦਾ ਕੁਨੈਕਸ਼ਨ ਦਿੱਤਾ ਜਾਵੇ ਆਦਿ ਹਨ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਭਰੋਸਾ ਦਿਵਾਇਆ ਕਿ ਉਹ ਇਨਾਂ ਸਮਸਿਆਵਾਂ ਨੂੰ ਜਲਦ ਹੱਲ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਸਕੂਲ ਮੁੱਖੀ ਹਰਮਿੰਦਰ ਕੁਮਾਰ, ਰਛਪਾਲ ਸਿੰਘ, ਸਰਪੰਚ ਮਸਤੀਵਾਲ ਕਸ਼ਮੀਰ ਸਿੰਘ ਹਰਭਜਨ ਕੌਰ, ਅੰਜੂ ਬਾਲਾ, ਰਾਜ ਕੁਮਾਰ ਆਦਿ ਹਾਜਰ ਸਨ।