Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਫਗਵਾੜਾ ਵਿਖੇ ਮਰੀਜਾਂ ਨੂੰ ਦੁੱਧ ਅਤੇ ਖਾਣ ਪੀਣ ਦੀਆਂ ਵਸਤੂਆਂ ਦੀ ਕੀਤੀ ਵੰਡ

ਸਿਵਲ ਹਸਪਤਾਲ ਫਗਵਾੜਾ ਵਿਖੇ ਮਰੀਜਾਂ ਨੂੰ ਦੁੱਧ ਅਤੇ ਖਾਣ ਪੀਣ ਦੀਆਂ ਵਸਤੂਆਂ ਦੀ ਕੀਤੀ ਵੰਡ

ਫਗਵਾੜਾ 10 ਨਵੰਬਰ (ਲਾਲੀ )

: ਅਲਾਇੰਸ ਕਲੱਬ ਫਗਵਾੜਾ ਰਾਇਲ ਦੇ ਸਮੂਹ ਮੈਂਬਰਾਂ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਮਰੀਜਾਂ ਨੂੰ ਗਰਮ ਦੁੱਧ, ਰਸ, ਬਿਸਕੁਟ ਅਤੇ ਫਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਵਰੁਣ ਕੁਮਾਰ ਵਧਾਵਨ ਨੇ ਜਿੱਥੇ ਮੁੱਖ ਮਹਿਮਾਨਾਂ ਐਲੀ ਮਨਜੀਤ ਸਿੰਘ ਮੱਕੜ ਅਤੇ ਐਲੀ ਮਨਮੋਹਨ ਕੌਰ ਮੱਕੜ (R.C.P.) ਦਾ ਸਵਾਗਤ ਕੀਤਾ ਉੱਥੇ ਹੀ ਸਮਾਜ ਸੇਵਕ ਮਲਕੀਤ ਸਿੰਘ ਰਘਬੋਟਰਾ ਅਤੇ ਵਿਪਨ ਖੁਰਾਣਾ ਦਾ ਧੰਨਵਾਦ ਕੀਤਾ l ਉਹਨਾਂ ਕਿਹਾ ਕਲੱਬ ਵੱਲੋਂ ਸਮੇਂ ਸਮੇਂ ‘ਤੇ ਸਮਾਜ ਸੇਵਾ ਨੂੰ ਸਮਰਪਿਤ ਪ੍ਰੋਜੈਕਟ ਕੀਤੇ ਜਾਂਦੇ ਹਨ ਜਿਸਦੇ ਤਹਿਤ ਅੱਜ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਉਕਤ ਵਸਤੂਆਂ ਦੀ ਵੰਡ ਕੀਤੀ ਗਈ ਹੈ l ਉਹਨਾਂ ਕਿਹਾ ਕਿ ਸਮਾਜ ਸੇਵੀ ਰਘਬੋਤਰਾ ਜੀ ਅਤੇ ਖੁਰਾਣਾ ਜੀ ਦੀਆਂ ਮਾਨਵਤਾ ਨੂੰ ਸਮਰਪਿਤ ਸੇਵਾਵਾਂ ਸ਼ਲਾਘਾਯੋਗ ਹਨ ਅਤੇ ਇਹੋਂ ਜਿਹੇ ਨੇਕ ਇਨਸਾਨ ਸਮਾਜ ਲਈ ਪ੍ਰੇਰਨਾ ਸ੍ਰੋਤ ਹਨ। ਇਸ ਦੌਰਾਨ ਕਲੱਬ ਦੇ ਮੈਂਬਰ ਕਰਨ ਸੋਂਧੀ, ਪਦਮ ਲਾਲ ਅਤੇ ਵਰਿੰਦਰ ਕੌਰ, ਸਾਕਸ਼ੀ ਐਲੀ ਜਯੋਤੀ ਕੋਛੜ ਅਤੇ ਰਾਧੇਸ਼ ਨੇ ਵੀ ਮਰੀਜ਼ਾਂ ਨੂੰ ਖਾਣ ਪੀਣ ਦੀਆਂ ਵਸਤੂਆਂ ਭੇਟ ਕਰਦਿਆਂ ਉਹਨਾਂ ਦੇ ਜਲਦੀ ਤੰਦਰੁਸਤ ਹੋਣ ਦੀ ਅਰਦਾਸ ਕੀਤੀ।