Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਮਰਨਾਥ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖਤਾ ਪ੍ਰਬੰਧ : ਕੋਮਲ ਮਿੱਤਲ

ਅਮਰਨਾਥ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖਤਾ ਪ੍ਰਬੰਧ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਯਾਤਰਾ ’ਚ ਜਾਣ ਵਾਲੇ ਸ਼ਰਧਾਲੂਆ ਨੂੰ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ
ਲੰਗਰ ਵਾਲੀਆਂ ਥਾਵਾਂ ’ਤੇ ਸੁਰੱਖਿਆ, ਸਫ਼ਾਈ ਤੇ ਮੈਡੀਕਲ ਸੁਵਿਧਾ ਬਣਾਈ ਜਾ ਰਹੀ ਹੈ ਯਕੀਨੀ
ਜ਼ਿਲ੍ਹਾ ਪੁਲਿਸ ਵਲੋਂ ਅਮਨ ਤੇ ਕਾਨੂੰਨੀ ਦੀ ਸਥਿਤੀ ਬਣਾਏ ਰੱਖਣ ਲਈ ਕੀਤੇ ਗਏ ਹਨ ਵਿਸ਼ੇਸ਼ ਪ੍ਰਬੰਧ : ਐਸ.ਐਸ.ਪੀ.

7 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 30 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਲਈ ਜ਼ਿਲ੍ਹੇ ਤੋਂ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਤੇ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਾਂਝੇ ਤੌਰ ’ਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਂਦੇ ਹੋਏ ਦਿਨ-ਰਾਤ ਕੰਮ ਕਰ ਰਿਹਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਮਰਨਾਥ ਯਾਤਰਾ-2023 ਦੇ ਸੁਚਾਰੂ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਮਰਨਾਥ ਯਾਤਰਾ ਲਈ ਜਾਣ ਵਾਲੇ ਕਾਫ਼ੀ ਸ਼ਰਧਾਲੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਹੋ ਕੇ ਨਿਕਲਦੇ ਹਨ, ਜਿਸ ਲਈ ਉਨ੍ਹਾਂ ਦੀ ਸੁਵਿਧਾ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਕੱਤਰ ਆਰ.ਟੀ.ਏ. ਨੂੰ ਨਿਰਦੇਸ਼ ਦਿੱਤੇ ਕਿ ਉਹ ਬੱਸਾਂ ਤੇ ਟਰੱਕਾਂ ਦੀ ਚੈਕਿੰਗ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਧਿਆਨ ਰੱਖਿਆ ਜਾਵੇ ਕਿ ਸ਼ਰਧਾਲੂਆਂ ਦਾ ਜਥਾ ਭਾਰ ਢੋਹਣ ਵਾਲੇ ਵਾਹਨਾਂ ’ਤੇ ਨਾ ਜਾਵੇ, ਕਿਉਂਕਿ ਇਨ੍ਹਾਂ ਵਾਹਨਾਂ ਨਾਲ ਦੁਰਘਟਨਾ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ’ਤੇ ਯਾਤਰਾ ਲਈ ਨਾ ਜਾਣ। ਉਨ੍ਹਾਂ ਐਸ.ਡੀ.ਐਮਜ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਹਲਕੇ ਵਿਚ ਲੱਗਣ ਵਾਲੇ ਲੰਗਰ ਦੀਆਂ ਥਾਵਾਂ ਦਾ ਦੌਰਾ ਕਰਕੇ ਉਥੇ ਦੇ ਪ੍ਰਬੰਧਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਵੀ ਲੰਗਰ ਵਾਲੀਆਂ ਥਾਵਾਂ ’ਤੇ ਮੈਡੀਕਲ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤ, ਇਸ ਤੋਂ ਇਲਾਵਾ ਕਾਰਜਕਾਰੀ ਅਫ਼ਸਰਾਂ ਨੂੰ ਲੰਗਰ ਵਾਲੀਆਂ ਥਾਵਾਂ ’ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਫਾਇਰ ਟੈਂਡਰ ਤਾਇਨਾਤ ਰੱਖਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਹ ਵੀ ਯਕੀਨੀ ਬਣਾਵੇ ਕਿ ਲੰਗਰ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਹੋਵੇ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਯਾਤਰਾ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਚੈਕਿੰਗ ਯਕੀਨੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੰਗਰ ਵਾਲੀਆਂ ਥਾਵਾਂ ’ਤੇ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਡੀ.ਐਸ.ਪੀਜ਼ ਨੂੰ ਪੁਲਿਸ ਤਾਇਨਾਤੀ
, ਸੁਰੱਖਿਆ ਪ੍ਰਬੰਧ, ਆਵਾਜਾਈ ਅਤੇ ਆਫ਼ਤ ਪ੍ਰਬੰਧਨ ਵਰਗੇ ਵਿਸ਼ਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਸ ਵਿਚ ਤਾਲਮੇਲ ਨਾਲ ਆਪਣੀ ਡਿਊਟੀ ਨਿਭਾਵੇ। ਇਸ ਮੌਕੇ ਸਮੂਹ ਡੀ.ਐਸ.ਪੀਜ਼, ਤਹਿਸੀਲਦਾਰ, ਕਾਰਜਕਾਰੀ ਅਫ਼ਸਰ, ਸਕੱਤਰ ਆਰ.ਟੀ.ਏ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।