Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ

ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ

ਦਸੂਹਾ 23 ਜੂਨ (ਚੌਧਰੀ)

: ਅੱਜ  ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਤੇ ਵਾਇਸ ਪ੍ਰਧਾਨ ਦੀ ਚੌਣ ਐਸ ਡੀ ਐਮ ਦਸੂਹਾ ਕਨਵਲਜੀਤ ਸਿੰਘ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਹੋਈ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਬਤੌਰ ਅਬਜਰਵਰ ਵਜੋਂ ਅਤੇ ਹਲਕਾ ਵਿਧਾਇਕ ਐਡਵੋਕੇਟ ਕਰਮਜੀਤ ਸਿੰਘ ਘੁੰਮਣ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ 13 ਨਵ ਨਿਯੁਕਤ ਕੌਸ਼ਲਰਾਂ ਵਲੋਂ ਸਰਬਸੰਮਤੀ ਨਾਲ ਸਰਦਾਰ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਨੂੰ ਪ੍ਰਧਾਨ ਅਤੇ ਉਖ ਪ੍ਰਧਾਨ ਸੁਖਵਿੰਦਰ ਕੌਰ ਨੂੰ ਵਾਇਸ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਅਤੇ ਉਖ ਪ੍ਰਧਾਨ ਸੁਖਵਿੰਦਰ ਕੌਰ ਨੇ ਸਮੂਹ ਕੌਸਲਰਾਂ ਤੇ ਹਾਈ ਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸਯੁੰਕਤ ਤੌਰ ਤੇ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਮੈਂ ਸਮੂਹ ਕੌਸ਼ਲਰਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਜੋ ਵੀ ਸਮੂਹ ਕੌਸ਼ਲਰਾਂ ਨੇ ਫੈਸਲਾ ਕੀਤਾ ਹੈ ਉਨ੍ਹਾਂ ਨੂੰ ਕਦੇ ਵੀ ਉਸ ਤੋਂ ਨਾਰਾਜ਼ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਜਿਸ ਤਰਾਂ ਸਾਡੀ ਟੀਮ ਸ਼ਹਿਰ ਦੀ ਤਰੱਕੀ ਲਈ ਕੰਮ ਕਰ ਰਹੀ ਹੈ ਉਸ ਤੋਂ ਵੱਧਚੜ ਕੇ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸ਼ਹਿਰ ਨੂੰ ਇੱਕ ਨਵੀਂ ਦਿੱਖ ਦੇਣ ਲਈ ਨਵੇਂ ਨਵੇਂ ਫੈਸਲੇ ਲੈ ਕੇ ਆਪਣੇ ਕੰਮਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਅਬਜਰਵਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਕੰਮਾਂ ਲੈ ਕੇ ਆਈ ਸੀ ਇਸ ਦਾ ਹੀ ਨਤੀਜਾ ਇਹ ਹੈ ਕਿ ਅੱਜ ਅਸੀਂ ਨਗਰ ਕੌਂਸਲ ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਵਾਇਸ ਪ੍ਰਧਾਨ ਨਿਯੁਕਤ ਕੀਤੇ ਹਨ ਉਨਾਂ ਨਵ ਨਿਯੁਕਤ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਕੌਰ ਸਮੇਤ ਸਮੂਹ ਕੌਸ਼ਲਰਾਂ ਨੂੰ ਵਧਾਈ ਦਿੱਤੀ।